ਦਨਾਮ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਵੱਖ-ਵੱਖ ਥਾਣਿਆ ਦੇ ਵਿੱਚ 04 ਮੁਕੱਦਮੇ ਦਰਜ਼
ਜਲੰਧਰ 06 ਸਤੰਬਰ (ਰਮੇਸ਼ ਗਾਬਾ)
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆ ਖਿਲਾਫ ਸਖ਼ਤ ਕਾਰਵਾਈਆਂ ਕਰਦਿਆ ਹੋਇਆ 06 ਦੋਸ਼ੀਆ ਨੂੰ 43.25 ਗ੍ਰਾਮ ਹੈਰੋਇਨ, 5250 ਐਮ.ਐਲ ਸ਼ਰਾਬ ਸਮੇਤ ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟੀਵਾ ਸਕੂਟਰ ਕੀਤਾ ਗਿਆ ਬ੍ਰਾਮਦ।
ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਆਈ.ਪੀ.ਐੱਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆ ਗਈਆਂ। ਇਨ੍ਹਾਂ ਯਤਨਾਂ ਕਾਰਨ ਵੱਖ-ਵੱਖ ਥਾਣਿਆ ਦੇ ਵਿੱਚ ਐੱਨ.ਡੀ.ਪੀ.ਐੱਸ ਐਕਟ ਤਹਿਤ 3 ਮੁੱਕਦਮੇ ਦਰਜ ਕਰਕੇ 05 ਦੋਸ਼ੀਆ ਨੂੰ ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟੀਵਾ ਸਕੂਟਰ ਨਾਲ ਗ੍ਰਿਫ਼ਤਾਰ ਕੀਤਾ ਗਿਆ। ਇਸੇ ਹੀ ਮੁਹਿੰਮ ਦੌਰਾਣ 01 ਮੁਕੱਦਮਾ ਐਕਸ਼ਾਈਜ ਐਕਟ ਦੇ ਅਧੀਨ ਦਰਜ ਕਰਕੇ ਅਤੇ 01 ਦੋਸ਼ੀ ਕੋਲੋਂ 5250 ਐਮ.ਐਲ ਸ਼ਰਾਬ ਬ੍ਰਾਮਦ ਕੀਤੀ ਗਈ।
ਉਹਨਾਂ ਨੇ ਅੱਗੇ ਦੱਸਿਆ ਕਿ ਨਸ਼ਿਆ ਦੀ ਕਾਰਵਾਈ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀ ਜਾਵੇਗਾ। ਇਸ ਮੁਹਿੰਮ ਤਹਿਤ ਹੀ ਨਸ਼ਿਆ ਦੇ ਆਦੀ ਵਿਅਕਤੀਆਂ ਦੇ ਮੁੜ-ਵਸੇਬਾ ਲਈ 06 ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ।
ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹਨ ਕਿ ਨਸ਼ਿਆਂ ਦੇ ਨੈਟਵਰਕ ਨਾਲ ਜੁੜੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। “ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ” – ਸੀ.ਪੀ. ਨੇ ਕਿਹਾ

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ