Benefits of Raisins : ਕਿਸ਼ਮਿਸ਼ ਖਾਣ ਨਾਲ ਤੁਹਾਡੀ ਉਮਰ ਵੱਧ ਜਾਂਦੀ ਹੈ
Benefits of Raisins News: ਸੁੱਕੇ ਮੇਵਿਆਂ ਵਿਚ ਕਿਸ਼ਮਿਸ਼ ਕਾਫ਼ੀ ਫ਼ਾਇਦੇਮੰਦ ਅਤੇ ਊਰਜਾ ਨਾਲ ਭਰਪੂਰ ਘੱਟ ਚਰਬੀ ਵਾਲਾ ਭੋਜਨ ਹੈ। ਕਿਸ਼ਮਿਸ਼ ਦੇ ਪਾਣੀ ਵਿਚ ਭਰਪੂਰ ਮਾਤਰਾ ਵਿਚ ਵਿਟਾਮਿਨ ਅਤੇ ਖਣਿਜ ਮੌਜੂਦ ਹੁੰਦੇ ਹਨ। ਇਸ ਦੇ ਪਾਣੀ ਦੀ ਵਰਤੋਂ ਕਰਨ ਨਾਲ ਸਿਹਤ ਦੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਕਿਸ਼ਮਿਸ਼ ਦੇ ਪਾਣੀ ਨੂੰ ਸਵੇਰੇ ਖ਼ਾਲੀ ਪੇਟ ਪੀਣ ਨਾਲ ਬਹੁਤ ਫ਼ਾਇਦੇ ਹੁੰਦੇ ਹਨ।
ਕਿਸ਼ਮਿਸ਼ ਦੇ ਪਾਣੀ ਨੂੰ ਬਣਾਉਣ ਲਈ ਇਕ ਬਰਤਨ ਵਿਚ ਥੋੜ੍ਹਾ ਪਾਣੀ ਲੈ ਕੇ ਇਸ ਵਿਚ ਥੋੜ੍ਹੀ ਕਿਸ਼ਮਿਸ਼ ਪਾ ਕੇ ਘੱਟ ਤੋਂ ਘੱਟ 20 ਮਿੰਟ ਤਕ ਉਬਾਲੋ। ਇਸ ਤੋਂ ਬਾਅਦ ਇਸ ਪਾਣੀ ਨੂੰ ਇਕ ਗਲਾਸ ਵਿਚ ਰਾਤ ਭਰ ਲਈ ਰੱਖ ਦਿਉ ਅਤੇ ਇਸ ਨੂੰ ਸਵੇਰੇ ਪੀ ਲਉ। ਇਸ ਦੇ ਫ਼ਾਇਦੇ ਤੁਹਾਨੂੰ ਹੈਰਾਨ ਕਰ ਦੇਣਗੇ। ਕਿਸ਼ਮਿਸ਼ ਦੇ ਪਾਣੀ ਨੂੰ ਰੋਜ਼ ਪੀਣ ਨਾਲ ਕੋਲੇਸਟਰਾਲ ਦਾ ਪੱਧਰ ਠੀਕ ਰਹਿੰਦਾ ਹੈ ਜੋ ਕਿ ਜ਼ਿਆਦਾਤਰ ਲੋਕਾਂ ਨੂੰ ਅਨਿਯਮਿਤ ਰੂਪ ਵਿਚ ਭੋਜਨ ਕਰਨ ਕਰ ਕੇ ਹੋ ਜਾਂਦਾ ਹੈ। ਇਹ ਸਰੀਰ ਦੇ ਟਰਾਈਗਲਿਸੇਰੀਏਟਸ ਦੇ ਪੱਧਰ ਨੂੰ ਵੀ ਘੱਟ ਕਰਨ ਵਿਚ ਮਦਦ ਵੀ ਕਰਦਾ ਹੈ।
ਕਿਸ਼ਮਿਸ਼ ਖਾਣ ਨਾਲ ਤੁਹਾਡੀ ਉਮਰ ਵੱਧ ਜਾਂਦੀ ਹੈ। ਇਹ ਤੁਹਾਡੀ ਚਮੜੀ ਵਿਚ ਵੀ ਕਸਾਅ ਪੈਦਾ ਕਰਦੀ ਹੈ। ਇਸ ਲਈ ਇਸ ਦੇ ਪਾਣੀ ਨੂੰ ਰੋਜ਼ ਸਵੇਰੇ ਪੀਉ ਅਤੇ ਹਮੇਸ਼ਾ ਜਵਾਨ ਦਿਸੋ। ਰੋਜ਼ਾਨਾ ਕਿਸ਼ਮਿਸ਼ ਖਾਣ ਨਾਲ ਤੁਹਾਡੀ ਪਾਚਨ ਸ਼ਕਤੀ ਤੰਦਰੁਸਤ ਰਹੇਗੀ। ਤੁਸੀਂ ਹਮੇਸ਼ਾ ਤੰਦਰੁਸਤ ਰਹੋਗੇ। ਜੇਕਰ ਤੁਹਾਨੂੰ ਕਬਜ਼, ਐਸੀਡਿਟੀ ਅਤੇ ਥਕਾਨ ਦੀ ਸਮੱਸਿਆ ਹੈ ਤਾਂ ਇਹ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਰੋਜ਼ਾਨਾ ਕਿਸ਼ਮਿਸ਼ ਦਾ ਪਾਣੀ ਪੀਣ ਨਾਲ ਲਿਵਰ ਵੀ ਠੀਕ ਰਹਿੰਦਾ ਹੈ ਅਤੇ ਇਹ ਪਾਚਨ ਦੇ ਪੱਧਰ ਨੂੰ ਵੀ ਕਾਬੂ ਕਰਨ ਵਿਚ ਸਹਾਈ ਹੁੰਦਾ ਹੈ।

More Stories
ਹੁਣ ਰੋਜ਼ ਨਹੀਂ, ਹਫ਼ਤੇ ’ਚ ਸਿਰਫ਼ ਇਕ ਵਾਰ ਲੱਗੇਗਾ ਇਨਸੁਲਿਨ ਇੰਜੈਕਸ਼ਨ; ਭਾਰਤ ’ਚ ਪਹਿਲੀ ਵਾਰ ਲਾਂਚ ਕੀਤਾ ‘ਅਵੀਕਲੀ’
ਬਦਲਦੇ ਮੌਸਮ ‘ਚ ਵਾਰ-ਵਾਰ ਹੁੰਦੇ ਹੋ ਬਿਮਾਰ? ਇਹ ਸੁਪਰਫੂਡਜ਼ ਬਚਾਉਣਗੇ ਮੌਸਮੀ ਇਨਫੈਕਸ਼ਨ ਤੋਂ!
ਸਾਵਧਾਨ! ਫਾਇਦੇ ਦੇ ਚੱਕਰ 39ਚ ਜ਼ਿਆਦਾ ਬਾਦਾਮ ਖਾਣਾ ਪੈ ਸਕਦਾ ਹੈ ਭਾਰੀ, ਪੜ੍ਹ ਲਓ ਖਾਣ ਦਾ ਸਹੀ ਤਰੀਕਾ