ਜਲੰਧਰ 11 ਸਤੰਬਰ (ਰਮੇਸ਼ ਗਾਬਾ)“ਯੁੱਧ ਨਸ਼ਿਆ ਨਸ਼ਿਆ” ਮੁਹਿੰਮ ਨੂੰ ਜਾਰੀ ਰੱਖਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਇਸ ਮੁਹਿੰਮ ਤਹਿਤ ਸਖ਼ਤ ਕਾਰਵਾਈਆਂ ਕਰਦਿਆ ਹੋਇਆ 07 ਦੋਸ਼ੀਆ ਨੂੰ 150 ਗ੍ਰਾਮ ਹੈਰੋਇਨ, 20,250 ਐਮ.ਐਲ ਸ਼ਰਾਬ ਅਤੇ 31 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ।
ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਆਈ.ਪੀ.ਐੱਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆ ਗਈਆਂ। ਇਨ੍ਹਾਂ ਯਤਨਾਂ ਕਾਰਨ 07 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਰੁੱਧ ਵੱਖ ਵੱਖ ਥਾਣਿਆ ਵਿੱਚ 6 ਮੁੱਕਦਮੇ ਦਰਜ ਕੀਤੇ ਗਏ। ਗ੍ਰਿਫ਼ਤਾਰੀਆਂ ਦੌਰਾਨ ਇਹਨਾਂ ਵਿਅਕਤੀਆ ਦੇ ਕੋਲੋਂ 150 ਗ੍ਰਾਮ ਹੈਰੋਇਨ ,20,250 ਐਮ.ਐਲ ਸ਼ਰਾਬ ਅਤੇ 31 ਨਸ਼ੀਲੀਆਂ ਗੋਲੀਆਂ ਦੀ ਬ੍ਰਾਮਦਗੀ ਕੀਤੀ ਗਈ।
ਉਹਨਾਂ ਨੇ ਅੱਗੇ ਦੱਸਿਆ ਕਿ ਨਸ਼ਿਆ ਦੀ ਸਪਲਾਈ ਰੋਕਣ ਤੇ ਨਾਲ ਨਾਲ ਨਸ਼ਿਆ ਦੀ ਦਲ-ਦਲ ਵਿੱਚ ਫਸੇ 06 ਵਿਆਕਤੀਆਂ ਦੇ ਮੁੜ ਪੁਨਰਵਾਸ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਇਹਨਾਂ ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ।
ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹਨ ਕਿ ਨਸ਼ਿਆਂ ਦੇ ਨੈਟਵਰਕ ਨਾਲ ਜੁੜੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। “ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ”– ਸੀ.ਪੀ. ਨੇ ਕਿਹਾ

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ