ਤਰਨਤਾਰਨ, 12 ਸਤੰਬਰ (TLT NEWS)-ਸਾਲ 2013 ਵਿਚ ਤਰਨਤਾਰਨ ਵਿਚ ਹੋਏ ਉਸਮਾਂ ਕਾਂਡ ਦੇ ਮਾਮਲੇ ਵਿਚ ਅਡੀਸ਼ਨਲ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 8 ਵਿਅਕਤੀਆਂ, ਜਿਨ੍ਹਾਂ ਵਿਚ ਕੁਝ ਪੁਲਿਸ ਕਰਮਚਾਰੀ ਵੀ ਹਨ, ਨੂੰ ਐੱਸ.ਸੀ/ਐੱਸ.ਟੀ. ਐਕਟ ਤਹਿਤ 4 ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਧਾਰਾ 354 ਤਹਿਤ 3 ਸਾਲ, ਧਾਰਾ 506 ਤਹਿਤ 1 ਸਾਲ ਅਤੇ ਧਾਰਾ 323 ਤਹਿਤ 1 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਜ਼ਾ ਸੁਣਾਏ ਜਾਣ ਤੋਂ ਇਲਾਵਾ ਵਿਧਾਇਕ ਲਾਲਪੁਰਾ ਸਮੇਤ ਸਾਰੇ ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਹ ਮਾਮਲਾ ਦਲਿਤ ਲੜਕੀ ਹਰਬਿੰਦਰ ਕੌਰ ਨਾਲ ਸਾਲ 2013 ਵਿਚ ਕੁੱਟਮਾਰ ਕਰਨ, ਛੇੜਛਾੜ ਕਰਨ, ਜਾਤੀ ਸੂਚਕ ਸ਼ਬਦ ਵਰਤਣ ਤਹਿਤ ਮਾਮਲਾ ਥਾਣਾ ਸਿਟੀ ਤਰਨਤਾਰਨ ਵਿਖੇ ਦਰਜ ਕੀਤਾ ਗਿਆ ਹੈ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ