ਜਲੰਧਰ, 13 ਸਤੰਬਰ 2025(ਰਮੇਸ਼ ਗਾਬਾ) ਕਮਿਸ਼ਨੇਟ ਪੁਲਿਸ ਜਲੰਧਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲ ਰਹੀ ਲਗਾਤਾਰ ਮੁਹਿੰਮ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਯੁਵਾ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਇਆ ਜਾ ਸਕੇ। ਇਸ ਦੌਰਾਨ ਪੁਲਿਸ ਨੇ NDPS ਐਕਟ ਅਧੀਨ 7 ਮੁਕੱਦਮੇ ਦਰਜ ਕਰਦੇ ਹੋਏ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਉੱਪਰ ਸ਼ਿਕੰਜਾ ਕੱਸਣ ਲਈ ਪੁਲਿਸ ਟੀਮਾਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ਤੋਂ 25.62 ਗ੍ਰਾਮ ਹੈਰੋਇਨ ਅਤੇ 130 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹਨਾਂ ਬਰਾਮਦਗੀਆਂ ਦੇ ਆਧਾਰ ‘ਤੇ NDPS ਐਕਟ ਅਧੀਨ 7 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਪੁਲਿਸ ਕਮਿਸ਼ਨਰ ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਹੋਰ ਨਸ਼ਾ ਤਸਕਰਾਂ ਦੀ ਪਛਾਣ ਕਰ ਰਹੇ ਹਾਂ ਅਤੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਜੇਕਰ ਕਿਸੇ ਨੂੰ ਵੀ ਕਿਤੇ ਨਸ਼ਿਆਂ ਸੰਬੰਧੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੰਜਾਬ ਸਰਕਾਰ ਵੱਲੋਂ ਜਾਰੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ‘ਤੇ ਸੂਚਿਤ ਕਰਨ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ