ਨਵੀਂ ਦਿੱਲੀ (TLT NEWS) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕਰ ਕੇ ਉਨ੍ਹਾਂ ਦੇ 75ਵੇਂ ਜਨਮ ਦਿਨ ਦੀ ਵਧਾਈ ਦਿੱਤੀ। ਟਰੰਪ ਦੇ ਇਸ ਕਦਮ ਨੂੰ ਭਾਰਤ ਨਾਲ ਰਿਸ਼ਤੇ ਮੁੜ ਸਥਾਪਿਤ ਕਰਨ ਦੇ ਅਮਰੀਕੀ ਯਤਨਾਂ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਮੋਦੀ ਨੇ ਇਕ ਇੰਟਰਨੈੱਟ ਮੀਡੀਆ ਪੋਸਟ ਵਿਚ ਕਿਹਾ, ‘ਮੇਰੇ ਦੋਸਤ ਰਾਸ਼ਟਰਪਤੀ ਟਰੰਪ, ਮੇਰੇ 75ਵੇਂ ਜਨਮ ਦਿਨ ’ਤੇ ਤੁਹਾਡੇ ਫੋਨ ਕਾਲ ਅਤੇ ਹਾਰਦਿਕ ਵਧਾਈ ਲਈ ਧੰਨਵਾਦ। ਤੁਹਾਡੇ ਵਾਂਗ ਮੈਂ ਵੀ ਭਾਰਤ-ਅਮਰੀਕਾ ਦੀ ਵਿਆਪਕ ਅਤੇ ਆਲਮੀ ਭਾਈਵਾਲੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।’ ਉਨ੍ਹਾਂ ਨੇ ਅੱਗੇ ਕਿਹਾ, ‘ਅਸੀਂ ਯੂਕਰੇਨ ਸੰਘਰਸ਼ ਦੇ ਸ਼ਾਂਤਮਈ ਹੱਲ ਦੀ ਦਿਸ਼ਾ ਵਿਚ ਤੁਹਾਡੀ ਪਹਿਲ ਦਾ ਸਮਰਥਨ ਕਰਦੇ ਹਾਂ।’ ਟਰੰਪ ਨੇ ਮੋਦੀ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ 75ਵੇਂ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਫੋਨ ਕੀਤਾ ਹੈ

More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ