ਚੰਡੀਗੜ੍ਹ/TLT NEWS: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਭਾਨੋਕੇ ਵਿੱਚ ਵਾਪਰੀ ਦਰਦਨਾਕ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਮਾਸੂਮ ਬੱਚੇ ਹਰਵੀਰ ਨਾਲ ਹੋਈ ਦਰਿੰਦਗੀ ਭਰੀ ਹਰਕਤ ਨੇ ਸਮੂਹ ਪੰਜਾਬੀਆਂ ਦੇ ਦਿਲਾਂ ਨੂੰ ਹਿਲਾ ਦਿੱਤਾ ਹੈ। ਇਸ ਘਟਨਾ ਨੇ ਸਮਾਜਿਕ ਰਿਸ਼ਤਿਆਂ ਵਿੱਚ ਜ਼ਹਿਰ ਘੋਲਣ ਦਾ ਕੰਮ ਕੀਤਾ ਹੈ ਜੋ ਪੰਜਾਬ ਦੀ ਅਮਨ ਸ਼ਾਂਤੀ ਲਈ ਗੰਭੀਰ ਖ਼ਤਰਾ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਸਾਬਿਤ ਕਰਦੀਆਂ ਹਨ ਕਿ ਰਾਜ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਨਾਕਾਮ ਹੋ ਚੁੱਕੀ ਹੈ। ਅੱਜ ਪੰਜਾਬੀਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ ਕੁਝ ਅਪਰਾਧੀ ਤੱਤਾਂ ਦੇ ਕਾਰਨ ਪ੍ਰਵਾਸੀਆਂ ਅਤੇ ਪੰਜਾਬੀਆਂ ਵਿਚਕਾਰ ਤਣਾਅ ਭਰਿਆ ਮਾਹੌਲ ਬਣ ਰਿਹਾ ਹੈ ਜੋ ਬਹੁਤ ਹੀ ਚਿੰਤਾਜਨਕ ਹੈ।ਅਕਾਲੀ ਦਲ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਕ੍ਰਾਈਮ ਰਿਕਾਰਡ ਵਾਲੇ ਵਿਅਕਤੀਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇ। ਰੁਜ਼ਗਾਰ ਲਈ ਪੰਜਾਬ ਆਏ ਲੋਕਾਂ ਦਾ ਪੂਰਾ ਪੁਲਿਸ ਵੈਰੀਫਿਕੇਸ਼ਨ ਯਕੀਨੀ ਬਣਾਇਆ ਜਾਵੇ ਤਾਂ ਜੋ ਸਮਾਜ ਵਿੱਚ ਅਪਰਾਧ ਵਧਣ ਤੋਂ ਰੋਕਿਆ ਜਾ ਸਕੇ।ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਨੂੰ ਸਲਾਹ ਦਿੱਤੀ ਕਿ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ ਅਤੇ ਗੈਰ-ਪੰਜਾਬੀਆਂ ਵੱਲੋਂ ਜ਼ਮੀਨ ਖਰੀਦਣ ’ਤੇ ਪਾਬੰਦੀ ਸਮੇਤ ਨਿਰਣਾਇਕ ਕਦਮ ਚੁੱਕੇ ਜਾਣ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਇਸ ਮਸਲੇ ’ਤੇ ਕੋਈ ਠੋਸ ਕਦਮ ਨਹੀਂ ਚੁੱਕਦੀ ਤਾਂ ਉਹ ਪਾਰਟੀ ਲੀਡਰਸ਼ਿਪ ਨਾਲ ਮਿਲ ਕੇ ਹਰ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਦਰ ’ਤੇ ਜਾ ਕੇ ਲੋਕਾਂ ਨੂੰ ਇਕੱਠਾ ਕਰਨਗੇ ਅਤੇ ਸਰਕਾਰ ਨੂੰ ਜ਼ਰੂਰੀ ਕਾਰਵਾਈ ਕਰਨ ਲਈ ਮਜਬੂਰ ਕੀਤਾ ਜਾਵੇਗਾ। ਉਹਨਾਂ ਭਰੋਸਾ ਦਿਵਾਇਆ ਕਿ ਮਾਸੂਮ ਹਰਵੀਰ ਨੂੰ ਇਨਸਾਫ਼ ਮਿਲੇਗਾ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਘਟਨਾ ਦੁਬਾਰਾ ਨਾ ਹੋਵੇ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ