ਚੰਡੀਗੜ੍ਹ/TLT NEWS : ਲੋਕ ਸਭਾ ਵਿਚ ਨੇਤਾ ਵਿਰੋਧੀ ਧਿਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪੰਜਾਬ ਵਿਚ ਆਏ ਹੜ੍ਹਾਂ ਦੇ ਕਾਰਨ ਹੋਏ ਨੁਕਸਾਨ ਲਈ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ 15 ਸਤੰਬਰ ਨੂੰ ਅੰਮ੍ਰਿਤਸਰ ਤੇ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਦਿੱਲੀ ਪਰਤਣ ਦੇ ਇਕ ਦਿਨ ਬਾਅਦ ਹੀ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਭੇਜ ਕੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਗੰਭੀਰਤਾ ਦੇ ਬਾਵਜੂਦ ਮੈਂ ਪੰਜਾਬ ਵਿਚ ਮਾਨਵਤਾ ਦੀ ਸਰਬੋਤਮ ਉਦਾਹਰਣ ਦੇਖੀ। ਲੋਕ ਉਨ੍ਹਾਂ ਲੋਕਾਂ ਦੇ ਪਿੱਛੇ ਇਕਜੁੱਟ ਹੋਏ ਹਨ, ਜਿਨ੍ਹਾਂ ਆਪਣਾ ਸਭ ਕੁਝ ਗਵਾ ਦਿੱਤਾ ਸੀ। ਇਸ ਤੋਂ ਪਹਿਲਾਂ ਨੌਂ ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ ਅਤੇ ਪੰਜਾਬ ਲਈ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ