ਜਲੰਧਰ,17 ਜੂਨ (ਰਮੇਸ਼ ਗਾਬਾ) ਸ: ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਿਲਾ ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਭਗੋੜੇ ਦੋਸ਼ੀਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਪਰਮਿੰਦਰ ਸਿੰਘ ਹੀਰ ਪੀ.ਪੀ.ਐਸ. ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਜੀ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਭੋਗਪੁਰ ਦੀ ਟੀਮ ਵਲੋ ਲੜਾਈ ਝਗੜੇ ਦੇ ਮੁਕੱਦਮੇ ਵਿੱਚ ਭਗੋੜਾ ਦੋਸ਼ੀ ਗ੍ਰਿਫਤਾਰ ਕੀਤਾ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਭੋਗਪੁਰ ਜੀ ਨੇ ਦੱਸਿਆ ਕਿ ASI ਕਰਨੈਲ ਸਿੰਘ ਥਾਣਾ ਭੋਗਪੁਰ ਵਲੋ ਮਿਤੀ 18.04.25 ਨੂੰ ਪੀ.ਉ 299 ਜ:ਫ ਤਹਿਤ ਭਗੌੜਾ ਘੋਸ਼ਿਤ ਦੋਸ਼ੀ ਸਾਹਿਲ ਸਿੱਧੂ ਉਰਫ ਤੁੰਗੀ ਨਾਮ ਦਾ ਵਿਅਕਤੀ ਵਾਸੀ ਪਿੰਡ ਜੱਲੋਵਾਲ ਥਾਣਾ ਭੋਗਪੁਰ ਨੂੰ ਮਿਤੀ 16.06.25 ਨੂੰ ਗ੍ਰਿਫਤਾਰ ਕੀਤਾ ਗਿਆ ਹੈ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ