ਇਸ ਵਾਰ ਹੜ੍ਹ ਪੀੜਤਾਂ ਦੀ ਮਦਦ ਲਈ ਕਰਵਾਇਆ ਜਾ ਰਿਹਾ ਹੈ ਕਬੱਡੀ ਕੱਪ-ਕੁਲਦੀਪ ਵੜੈਚ
ਕਪੂਰਥਲਾ/ਨਿਊਯਾਰਕ, (TLT NEWS) ਦੁਨੀਆਂ ਦੇ ਸਭ ਤੋਂ ਤਾਕਤਵਰ ਮੁਲਕ ਅਮਰੀਕਾ ਦੀ ਧਰਤੀ ਤੇ ਇਸ ਸਮੇਂ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦਾ ਸੀਜ਼ਨ ਭਰ ਜੋਬਨ ਤੇ ਚੱਲ ਰਿਹਾ ਹੈ। ਜਿਸ ਤਹਿਤ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਬੱਡੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਤਹਿਤ ਹੀ ਸਿੱਖ ਕਲਚਰ ਸਪੋਰਟਸ ਸੋਸਾਇਟੀ ਵਲੋਂ 20 ਸਤੰਬਰ ਨੂੰ ਅਮੇਰਿਕਨ ਕਬੱਡੀ ਫੈਡਰੇਸ਼ਨ ਦੇ ਸਹਿਯੋਗ ਨਾਲ਼ ਨਿਊਯਾਰਕ ਵਿੱਖੇ ਵੱਡਾ ਕੱਪ ਕਰਵਾਇਆ ਜਾ ਰਿਹਾ ਹੈ। ਜਿਸ ਕਬੱਡੀ ਕੱਪ ਦੇ ਪ੍ਰਬੰਧਕਾਂ ਕੁਲਦੀਪ ਸਿੰਘ ਵੜੈਚ ਤੇ ਹੋਰਨਾਂ ਨੇ ਦੱਸਿਆ ਕਿ ਕਬੱਡੀ ਕੱਪ ਵਿੱਚ ਦੁਨੀਆਂ ਭਰ ਦੇ ਸੁਪਰ ਸਟਾਰ ਖਿਡਾਰੀ ਆਪਣੀ ਖੇਡ ਦੇ ਜੌਹਰ ਦਿਖਾਉਣਗੇ ਉਥੇ ਹੀ ਅਮਰੀਕਾ ਦੀ ਧਰਤੀ ਉੱਤੇ ਪਹਿਲੀ ਵਾਰ ਅੱਜ ਦੇ ਜ਼ਮਾਨੇ ਦੇ ਸਰਬੋਤਮ ਪਹਿਲਵਾਨ ਜੱਸਾ ਪੱਟੀ ਅਤੇ ਕਮਲਜੀਤ ਡੂਮਛੇੜੀ ਦੀ ਕੁਸ਼ਤੀ ਵੀ ਕਾਰਵਾਈ ਜਾਵੇਗੀ ਜੋ ਕਿ ਦਰਸ਼ਕਾਂ ਲਈ ਇਕ ਨਵੀਂ ਖਿੱਚ ਦਾ ਕੇਂਦਰ ਬਣੇਗੀ ਕਬੱਡੀ ਕੱਪ ਵਿੱਚ ਭਾਗ ਲੈਣ ਵਾਸਤੇ ਭਾਰਤ, ਪਾਕਿਸਤਾਨ ਅਤੇ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਤੋਂ ਖਿਡਾਰੀ ਪਹੁੰਚ ਚੁੱਕੇ ਹਨ, ਕਬੱਡੀ ਕੱਪ ਦੌਰਾਨ ਦੁਨੀਆਂ ਤੇ ਵੱਖ-ਵੱਖ ਦੇਸ਼ਾਂ ਦੇ ਸੁਪਰ ਸਟਾਰ ਕਬੱਡੀ ਖਿਡਾਰੀ ਇਸ ਟੂਰਨਾਮੈਂਟ ਨੂੰ ਲੈਕੇ ਖਾਸ ਤਿਆਰੀ ਕਰਕੇ ਆਏ ਹਨ। ਕਬੱਡੀ ਕੱਪ ਨਿਊਯਾਰਕ ਦੇ ਪੰਜਾਬੀ ਭਾਈਚਾਰੇ ਦੇ ਗੜ੍ਹ ਵਾਲੇ ਇਲਾਕੇ ਵਿੱਚ ਖੇਡਿਆ ਜਾਵੇਗਾ। ਇਸ ਖੇਡ ਸਟੇਡੀਅਮ ਵਿੱਚ ਦਰਸ਼ਕਾਂ ਵਾਸਤੇ ਬੈਠਣ ਦੇ ਖਾਸ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਇਹ ਵਿਸ਼ਵ ਪੱਧਰੀ ਖੇਡ ਸਟੇਡੀਅਮ ਹੈ। ਕੁਲਦੀਪ ਸਿੰਘ ਵੜੈਚ ਨੇ ਦੱਸਿਆ ਕਿ ਇਹ ਕਬੱਡੀ ਕੱਪ ਹੜ੍ਹ ਪੀੜਤਾਂ ਨੂੰ ਸਮਰਪਿਤ ਕਰਕੇ ਕਰਵਾਇਆ ਜਾ ਰਿਹਾ ਹੈ ਅਤੇ ਇਹ ਕਬੱਡੀ ਕੱਪ ਹੜ੍ਹ ਪੀੜਤਾਂ ਦੀ ਮਦਦ ਵਾਸਤੇ ਹੋਵੇਗਾ। ਉਹਨਾਂ ਦੱਸਿਆ ਕਿ ਕਬੱਡੀ ਕੱਪ ਵਿੱਚ ਸ਼ਾਮਿਲ ਹੋਣ ਵਾਸਤੇ ਪੰਜਾਬ ਤੋਂ ਵੀ ਉੱਘੀਆਂ ਖੇਡ ਹਸਤੀਆਂ ਨਿਊਯਾਰਕ ਵਿਖੇ ਪਹੁੰਚ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਅਮੇਰਿਕਾ ਦੀ ਧਰਤੀ ਤੇ ਹਰ ਸਾਲ ਸ਼ਾਨਦਾਰ ਕਬੱਡੀ ਦਾ ਨਜ਼ਾਰਾ ਦੇਖਣ ਨੂੰ ਮਿਲਦਾ ਹੈ ਅਤੇ ਦੁਨੀਆਂ ਦੇ ਟੋਪ ਖਿਡਾਰੀ ਇੱਥੇ ਆ ਕੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਦੇ ਹਨ। ਉਨ੍ਹਾਂ ਖੇਡ ਪ੍ਰੇਮੀਆਂ ਨੂੰ ਇਸ ਕਬੱਡੀ ਕੱਪ ਦਾ ਹਿੱਸਾ ਬਣ ਕੇ ਮੈਚਾਂ ਦਾ ਆਨੰਦ ਮਾਨਣ ਦੀ ਅਪੀਲ ਕੀਤੀ।

More Stories
ਨੌਕਰੀ ਜਾਣ ’ਤੇ ਅਮਰੀਕਾ ਤੁਰੰਤ ਛੱਡਣਾ ਪਵੇਗਾ, ਲੱਖਾਂ ਭਾਰਤੀ ਪੇਸ਼ੇਵਰਾਂ ਦੀਆਂ ਮੁਸ਼ਕਲਾਂ ਵਧਾਉਣ ਵਾਲੇ ਪ੍ਰਸਤਾਵ ’ਤੇ ਵਿਚਾਰ
ਗੁਰਜਤਿੰਦਰ ਸਿੰਘ ਰੰਧਾਵਾ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ ਪੰਜਵੀਂ ਵਾਰ ਡਾਇਰੈਕਟਰ ਚੁਣੇ ਗਏ
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ