ਰੋਮ (ਇਟਲੀ),TLT NEWS- ਧੰਨ ਧੰਨ ਬ੍ਰਹਮ ਗਿਆਨੀ ਸੰਤ ਬਾਪੂ ਇੰਦਰ ਸਿੰਘ ਜੀ ਦੀ 69ਵੀਂ ਬਰਸੀ ਸਮੁੱਚੀ ਸੰਗਤ ਵਲੋਂ ਗੁਰਦੁਆਰਾ ਯਾਦ ਸ਼ਹੀਦਾਂ ਕਰੇਜੋ (ਰਿਜੋਇਮੀਲੀਆ) ਵਿਖੇ ਬੜੀ ਸ਼ਰਧਾਪੂਰਵਕ ਮਨਾਈ ਜਾਵੇਗੀ। ਇਸ ਸਬੰਧੀ ਗੱਲਬਾਤ ਕਰਦਿਆ ਸ ਮਨਜਿੰਦਰ ਸਿੰਘ ਆਈ ਐਸ ਪੀ, ਸੁਖਵਿੰਦਰ ਸਿੰਘ ਸੁੱਖਾ, ਜਸਵਿੰਦਰ ਸਿੰਘ ,ਸੁਖਵਿੰਦਰ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ 26 ਸਤੰਬਰ ਦਿਨ ਸ਼ੁਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ। 28 ਸਤੰਬਰ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜੇਗਾ, ਜਿਸ ਵਿੱਚ ਪ੍ਰਸਿੱਧ ਕੀਰਤਨੀ ਜਥੇ ਆਈਆਂ ਸੰਗਤਾਂ ਨੂੰ ਬਾਪੂ ਇੰਦਰ ਸਿੰਘ ਜੀ ਦੀ ਜੀਵਨੀ ਤੇ ਇਤਿਹਾਸ ਵਾਰੇ ਜਾਣਕਾਰੀ ਦੇਣਗੇ ਅਤੇ ਰਸਭਿੰਨੇ ਕੀਰਤਨ ਨਾਲ ਨਿਹਾਲ ਕਰਨਗੇ। ਉਹਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਸਮਾਗਮ ਵਿੱਚ ਵੱਧ ਚੜ ਕੇ ਸ਼ਮੂਲੀਅਤ ਕਰਨ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ