Punjab Cabinet meeting: 24 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ

TLT NEWS/Punjab Cabinet meeting :  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ 24 ਸਤੰਬਰ ਨੂੰ ਦੁਪਹਿਰ 12:00 ਵਜੇ ਹੋਵੇਗੀ ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਫਿਲਹਾਲ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਆਏ ਹੜ੍ਹਾਂ ਦੇ ਮਸਲੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਗਿਆ ਹੈ। ਇਹ ਇਜਲਾਸ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ। ਇਸ ਇਜਲਾਸ ਦੌਰਾਨ ‘ਜਿਸ ਦਾ ਖੇਤ, ਉਸ ਦੀ ਰੇਤ’ ਬਾਰੇ ਐਕਟ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕਈ ਫ਼ੈਸਲੇ ਲਏ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ। ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਸੱਦੀ ਗਈ ਇਹ ਮੀਟਿੰਗ ਕਾਫ਼ੀ ਅਹਿਮ ਹੋਵੇਗੀ ਅਤੇ ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਵੀ ਹੈ।ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਬੀਮਾ ਯੋਜਨਾ ਦੀ ਰਹਜਿਸਟ੍ਰੇਸ਼ਨ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਹ ਰਜਿਸਟ੍ਰੇਸ਼ਨ ਦੋ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਰਹੀ ਹੈ, ਜਿਸ ਤਹਿਤ ਕੱਲ੍ਹ ਤੋਂ ਤਰਨਤਾਰਨ ਤੇ ਬਰਨਾਲਾ ਜ਼ਿਲ੍ਹਿਆਂ ਵਿਚ 128 ਥਾਵਾਂ ‘ਤੇ ਕੈਂਪ ਲਾਏ ਜਾਣਗੇ। ਇਸ ਯੋਜਨਾ ਤਹਿਤ ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ, ਜਿਸ ਅਧੀਨ 10 ਲੱਖ ਰੁਪਏ ਤੱਕ ਦਾ ਇਲਾਜ ਕਰਵਾਇਆ ਜਾ ਸਕੇਗਾ।