ਗੂਗਲ ਲਿੰਕ https://forms.gle/TcsheDCFkcThTiVR9 ’ਤੇ 27 ਸਤੰਬਰ ਤੱਕ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ
ਪ੍ਰੋਗਰਾਮ ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਇੰਟਰਨ ਨੂੰ ਨਗਦ ਇਨਾਮ ਨਾਲ ਕੀਤਾ ਜਾਵੇਗਾ ਸਨਮਾਨਿਤ
ਜਲੰਧਰ, 26 ਸਤੰਬਰ(ਰਮੇਸ਼ ਗਾਬਾ) : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਡਿਸਟ੍ਰਿਕਟ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੀ ਅਕਤੂਬਰ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ।
ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਟਰਨਸ਼ਿਪ ਪ੍ਰੋਗਰਾਮ ਤਿੰਨ ਮਹੀਨਿਆਂ ਦਾ ਹੋਵੇਗਾ, ਜਿਸ ਵਿੱਚ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਤੋਂ ਗ੍ਰੈਜੂਏਟ (ਕੋਈ ਵੀ ਬ੍ਰਾਂਚ) ਵਿਦਿਆਰਥੀਆਂ ਨੂੰ ਬਤੌਰ ਇੰਟਰਨ ਸ਼ਾਮਿਲ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਕਿ ਜ਼ਿਲ੍ਹਾ ਆਫ਼ਤ ਪ੍ਰਬੰਧਨ ਯੋਜਨਾ ਅਤੇ 2025 ਦੇ ਹੜ੍ਹਾਂ ਸਬੰਧੀ ਦਸਤਾਵੇਜ਼ੀਕਰਨ, ਸਕੂਲਾਂ ਵਿੱਚ ਚੇਤਨਾ ਪ੍ਰਾਜੈਕਟ, ਕੁਨੈਕਟ ਐਨ.ਆਰ.ਆਈ.ਪ੍ਰਾਜੈਕਟ, ਵੈੱਬਸਾਈਟ/ਐਪ ਡਿਵੈਲਪਮੈਂਟ, ਪੋਸਟਰ ਡਿਜ਼ਾਈਨਿੰਗ, ਐਨੀਮੇਸ਼ਨ, ਅਵੇਅਰਨੈੱਸ ਵੀਡੀਓ ਮੇਕਿੰਗ, ਨਗਰ ਨਿਗਮ, ਬੇਟੀ ਬਚਾਓ, ਬੇਟੀ ਪੜ੍ਹਾਓ (ਕੋਚਿੰਗ ਕਲਾਸਾਂ), ਜ਼ਿਲ੍ਹਾ ਪੱਧਰੀ ਲਾਇਬ੍ਰੇਰੀਆਂ, ਸਿਹਤ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਪਹਿਲ ਕਦਮੀਆਂ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਪ੍ਰੋਗਰਾਮਾਂ ਨਾਲ ਜੋੜਿਆ ਜਾਵੇਗਾ ਤਾਂ ਜੋ ਇੰਟਰਨ ਇਨ੍ਹਾਂ ਪ੍ਰਾਜੈਕਟਾਂ ਵਿੱਚ ਹੋਰ ਨਵੀਨਤਾ ਲਈ ਆਪਣੇ ਉਚੇਚੇ ਇਨਪੁਟਸ ਦੇ ਸਕਣ।
ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਵਿੱਚ ਬਤੌਰ ਇੰਟਰ ਸ਼ਾਮਿਲ ਹੁੰਦਿਆਂ ਵਿਭਾਗੀ ਅਨੁਭਵ ਅਤੇ ਵਿਹਾਰਕ ਤਜਰਬੇ ਦੇ ਨਾਲ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇੰਟਰਨਸ਼ਿਪ ਮੁਕੰਮਲ ਹੋਣ ’ਤੇ ਵਿਦਿਆਰਥੀਆਂ ਨੂੰ ‘ਲੈਟਰ ਆਫ਼ ਰਿਕਮੈਂਡੇਸ਼ਨ’ ਦੇ ਨਾਲ ਇਕ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਤਿਭਾ ਪਖੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਇੰਟਰਨ ਨੂੰ ਕ੍ਰਮਵਾਰ 15,000 ਰੁਪਏ, 10,000 ਰੁਪਏ ਅਤੇ 5000 ਰੁਪਏ ਦਾ ਨਗਦ ਇਨਾਮ ਵੀ ਦਿੱਤਾ ਜਾਵੇਗਾ।ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਏ ਜਾ ਰਹੇ ਇੰਟਰਨਸ਼ਿਪ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀਆਂ ਨੂੰ ਜ਼ਿਲ੍ਹੇ ਦੀ ਵੈਬਸਾਈਟ ਉਤੇ ਉਪਲਬੱਧ ਲਿੰਕ ’ਤੇ ਅਰਜ਼ੀ ਫਾਰਮ ਅਤੇ ਆਪਣਾ ਬਾਇਓਡਾਟਾ ਅਪਲੋਡ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਦੇ ਚਾਹਵਾਨ ਵਿਦਿਆਰਥੀ ਗੂਗਲ ਲਿੰਕ https://forms.gle/TcsheDCFkcThTiVR9 ’ਤੇ ਮਿਤੀ 27.09.2025 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਤੇ ਮਿਤੀ 29.09.2025 ਨੂੰ ਇੰਟਰਵਿਊ ਹੋਵੇਗੀ। ਉਨ੍ਹਾਂ ਦੱਸਿਆ ਕਿ ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਨੂੰ ਇੰਟਰਵਿਊ ਲਈ ਬੁਲਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਿ ਚਾਹਵਾਨ ਵਿਦਿਆਰਥੀ ਵਧੇਰੇ ਜਾਣਕਾਰੀ ਲਈ 96469-06412 ’ਤੇ ਸੰਪਰਕ ਵੀ ਕਰ ਸਕਦੇ ਹਨ।

More Stories
ਜਲੰਧਰ ’ਚ ਬਿਨਾਂ HSRP ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਪੁਲਿਸ ਨੇ ਕੱਸਿਆ ਸ਼ਿਕੰਜਾ
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ