ਗੜ੍ਹਸ਼ੰਕਰ TLT NEWS/ ਨੇੜਲੇ ਪਿੰਡ ਮੋਰਾਂਵਾਲੀ ’ਚ ਵੀਰਵਾਰ ਨੂੰ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਨੇ ਮ੍ਰਿਤਕ ਮਨਜੀਤ ਕੌਰ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮਨਦੀਪ ਸਿੰਘ ਦੀਪਾ ਪੁੱਤਰ ਲਖਵਿੰਦਰ ਸਿੰਘ ਵਾਸੀ ਬਾਠਾਂ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ ਦਿਹਾਤੀ ਹਾਲ ਵਾਸੀ ਮੋਰਾਂਵਾਲੀ ਥਾਣਾ ਗੜ੍ਹਸ਼ੰਕਰ ਨੇ ਆਪਣੇ ਦੋ-ਤਿੰਨ ਹੋਰ ਦੋਸਤਾਂ ਨਾਲ ਮਿਲ ਕੇ ਆਪਣੀ ਮਾਂ ਮਨਜੀਤ ਕੌਰ ਤੇ ਐੱਨਆਰਆਈ ਸੰਤੋਖ ਸਿੰਘ ਦਾ ਕਤਲ ਕਰ ਦਿੱਤਾ। ਕਤਲ ਦਾ ਕਾਰਨ ਨਜਾਇਜ਼ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਇਸ ਮਾਮਲੇ ’ਚ ਮਨਦੀਪ ਸਿੰਘ ਸਮੇਤ ਉਸ ਦੇ ਦੋ-ਤਿੰਨ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ