ਅੰਮ੍ਰਿਤਸਰ :TLT NEWS/ ਅਮਰੀਕੀ ਸਰਕਾਰ ਵੱਲੋਂ ਫ਼ੌਜ ’ਚ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਤੋਂ ਬਾਅਦ ਸਿੱਖ ਭਾਈਚਾਰੇ ’ਚ ਰੋਸ ਫੈਲ ਗਿਆ ਹੈ। ਇਸ ਫ਼ੈਸਲੇ ਖ਼ਿਲਾਫ਼ ਅਮਰੀਕਾ ਤੇ ਭਾਰਤ ’ਚ ਸਿੱਖ ਜਥੇਬੰਦੀਆਂ ਨੇ ਆਵਾਜ਼ ਚੁੱਕੀ ਹੈ। ਸ਼੍ਰੋਮਣੀ ਗੁਰਦੁਾਰਾ ਪ੍ਰਬੰਧਕ ਕਮੇਟੀ ਨੇ ਇਸ ਹੁਕਮ ਦੀ ਸਖ਼ਤ ਨਿਖੇਧੀ ਕੀਤੀ ਹੈ। ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਅਮਰੀਕੀ ਸਰਕਾਰ ਦੇ ਫ਼ੈਸਲੇ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਇਕ ਲੋਕਤੰਤਰੀ ਦੇਸ਼ ਹੈ, ਜਿੱਥੇ ਧਰਮ ਦੀ ਆਜ਼ਾਦੀ ਹੈ। ਇਸ ਹਾਲਤ ’ਚ ਇਸ ਤਰ੍ਹਾਂ ਦਾ ਹੁਕਮ ਸਿੱਖਾਂ, ਯਹੂਦੀਆਂ, ਮੁਸਲਮਾਨਾਂ ਤੇ ਹੋਰ ਧਾਰਮਿਕ ਘੱਟ ਗਿਣਤੀਆਂ ਦੀ ਆਸਥਾ ’ਤੇ ਸੱਟ ਹੈ। ਉਹ ਅਮਰੀਕਾ ਦੇ ਸਿੱਖ ਅਦਾਰਿਆਂ ਨਾਲ ਸੰਪਰਕ ਕਰ ਰਹੀ ਹੈ ਤੇ ਜੇ ਜ਼ਰੂਰਤ ਪਈ ਤਾਂ ਕਾਨੂੰਨੀ ਲੜਾਈ ਵੀ ਲੜੀ ਜਾਵੇਗੀ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕੀ ਸਰਕਾਰ ਨਾਲ ਇਸ ਮਾਮਲੇ ’ਚ ਗੱਲਬਾਤ ਕਰੇ ਤੇ ਹੁਕਮ ਰੱਦ ਕਰਵਾਏ। ਸਿੱਖ ਨੇਤਾਵਾਂ ਨੇ ਯਾਦ ਦਿਵਾਇਆ ਕਿ ਪਹਿਲੀ ਤੇ ਦੂਜੀ ਵਿਸ਼ਵ ਜੰਗ ਦੌਰਾਨ ਹਜ਼ਾਰ ਸਿੱਖ ਫ਼ੌਜੀਆਂ ਨੇ ਮਿੱਤਰ ਦੇਸ਼ਾਂ ਲਈ ਆਪਣੀ ਜਾਨ ਦਿੱਤੀ ਸੀ। ਉਸ ਸਮੇਂ ਕਿਸੇ ਵੀ ਸਿੱਖ ਦੀ ਦਾੜ੍ਹੀ ਜਾਂ ਪਗੜੀ ’ਤੇ ਕੋਈ ਇਤਰਾਜ਼ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ’ਚ ਸਿੱਖਾਂ ਨਾਲ ਕਈ ਵਾਰ ਦੁਰਵਿਹਾਰ ਹੋਇਆ ਹੈ। ਕਦੀ ਏਅਰਪੋਰਟ ’ਤੇ ਦਸਤਾਰ ਉਤਰਵਾਈ ਗਈ ਤੇ ਕਦੀ ਹੱਥਕੜੀਆਂ ਲਾ ਕੇ ਡਿਪੋਰਟ ਕੀਤਾ ਗਿਆ। ਕੁਝ ਦਿਨ ਪਹਿਲਾਂ ਹੀ ਇਕ ਬਜ਼ੁਰਗ ਮਹਿਲਾ ਨੂੰ ਹਥਕੜੀਆਂ ਲਗਾ ਕੇ ਡਿਪੋਰਟ ਕੀਤਾ ਗਿਆ ਸੀ
ਵਿਦੇਸ਼ ਮੰਤਰੀ ਅਮਰੀਕੀ ਸਰਕਾਰ ਦੇ ਸਾਹਮਣੇ ਚੁੱਕਣ ਮੁੱਦਾ : ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਮਰੀਕਾ ਦੀ ਫ਼ੌਜ ’ਚ ਦਾੜ੍ਹੀ ’ਤੇ ਪਾਬੰਦੀ ਦਾ ਮੁੱਦਾ ਉੱਥੋਂ ਦੀ ਸਰਕਾਰ ਦੇ ਸਾਹਮਣੇ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਿੱਖ ਬਗ਼ੈਰ ਕਿਸੇ ਵਿਤਕਰੇ ਦੇ ਆਪਣੇ ਧਰਮ ਦਾ ਪਾਲਣ ਕਰ ਸਕਣ। ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ’ਚ ਸੁਖਬੀਰ ਨੇ ਕਿਹਾ ਕਿ ਅਮਰੀਕਾ ਦੇ ਰੱਖਿਆ ਬਲਾਂ ’ਚ ਕੰਮ ਕਰਦੇ ਸਿੱਖਾਂ ਲਈ ਦਾੜ੍ਹੀ ਰੱਖਣ ’ਤੇ ਅਸਰਦਾਰ ਪਾਬੰਦੀ ਲਗਾਉਣ ਦੇ ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਦੇ ਬਿਆਨ ਨਾਲ ਦੁਨੀਆ ਭਰ ਦੇ ਸਿੱਖ ਬਹੁਤ ਦੁੱਖੀ ਤੇ ਚਿੰਤਤ ਹਨ। ਉਨ੍ਹਾਂ ਨੇ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਮੁੱਦੇ ਨੂੰ ਸਹੀ ਪੱਧਰ ’ਤੇ ਚੁੱਕੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਵਿਤਕਰੇ ਭਰਿਆ ਫ਼ੈਸਲਾ ਲਾਗੂ ਨਾ ਕੀਤਾ ਜਾ ਸਕੇ ਤੇ ਸਿੱਖਾਂ ਨੂੰ ਪਹਿਲਾਂ ਵਾਂਗ ਹੀ ਆਪਣੇ ਧਰਮ ਦਾ ਪਾਲਣ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

More Stories
ਸਾਬਣ-ਤੇਲ, ਬਿਸਕੁਟ ਤੇ ਰੋਜ਼ਾਨਾ ਦੀਆਂ ਵਸਤਾਂ ਹੋਣਗੀਆਂ ਮਹਿੰਗੀਆਂ; 5-10 ਰੁਪਏ ਵਾਲੇ ਪੈਕੇਟਾਂ ‘ਤੇ ਪਵੇਗਾ ਵੱਡਾ ਅਸਰ! FMCG ਕੰਪਨੀਆਂ ਨੇ ਕੀਤੀ ਤਿਆਰੀ
ਭਾਰਤ-ਪਾਕਿ ਸਰਹੱਦ ਤੇ BSF ਦੀ ਵੱਡੀ ਕਾਰਵਾਈ, ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਵਿਅਕਤੀ ਨੂੰ ਕੀਤਾ ਢੇਰ
ਭਗਵੰਤ ਮਾਨ ਸਰਕਾਰ ਵੱਲੋਂ 3 ਲੱਖ ਪ੍ਰਵਾਸੀਆਂ ਦੇ ਬਣਾਏ ਜਾਣ ਵਾਲੇ ਰਾਸ਼ਨ ਕਾਰਡ ਨਹੀਂ ਬਣਨ ਦਿਆਂਗੇ-: ਸਮੂਹ ਸਿੱਖ ਜਥੇਬੰਦੀਆਂ