ਮੱਲੀਆਂ ਕਲਾਂ TLT NEWS/ : ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸਦਰ ਨਕੋਦਰ ਅਧੀਨ ਪੁਲਿਸ ਚੌਂਕੀ ਉੱਗੀ ਦੇ ਇੰਚਾਰਜ ਐਸਆਈ ਲਵਲੀਨ ਕੁਮਾਰ ਦੀ ਪੁਲਿਸ ਪਾਰਟੀ ਵੱਲੋਂ ਇਕ ਵਿਅਕਤੀ ਨੂੰ ਦੇਸੀ ਸ਼ਰਾਬ ਦੀਆਂ 15 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਤਹਿਤ ਪੁਲਿਸ ਚੌਂਕੀ ਉੱਗੀ ਦੇ ਇੰਚਾਰਜ ਐਸਆਈ ਲਵਲੀਨ ਕੁਮਾਰ ਦੀ ਟੀਮ ਵੱਲੋਂ ਅੱਡਾ ਮੱਲੀਆਂ ਕਲਾਂ ਵਿਚ ਚਾਹ ਦੀ ਦੁਕਾਨ ਚਲਾ ਰਹੇ ਵਿਅਕਤੀ ਦੀ ਦੁਕਾਨ ਤੇ ਪੁਲਿਸ ਪਾਰਟੀ ਵੱਲੋਂ ਰੇਡ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ ਕੈਨੀ ਵਿਚ ਪਈਆਂ 15 ਦੇਸੀ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਮਿਲੀਆਂ। ਇਸ ਵਿਅਕਤੀ ਦੀ ਸ਼ਨਾਖ਼ਤ ਬਲਵਿੰਦਰ ਦੀਪ ਬਾਸੀ ਪਿੰਡ ਤਲਵੰਡੀ ਸਲੇਮ ਥਾਣਾ ਸਦਰ ਨਕੋਦਰ ਵਜੋਂ ਹੋਈ। ਪੁਲਿਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰਨ ਉਪਰੰਤ ਨਸ਼ਾ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ