ਹੁਸ਼ਿਆਰਪੁਰ (TLT NEWS)ਤਿਉਹਾਰਾਂ ਦੇ ਮੌਸਮ ਵਿੱਚ ਖਾਣ-ਪੀਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ਼੍ਰੀ ਦਿਲਰਾਜ ਸਿੰਘ ਆਈ.ਏ.ਐਸ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ ਦੇ ਹੁਕਮਾਂ ਹੇਠ, ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਬੀਰ ਕੁਮਾਰ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਜਤਿੰਦਰ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫੂਡ ਸੇਫਟੀ ਅਫਸਰ ਇਸ਼ਾਨ ਬਾਂਸਲ ਅਤੇ ਟੀਮ ਨੇ ਗੜ੍ਹਸ਼ੰਕਰ ਅਤੇ ਮਾਹਿਲਪੁਰ ਦੇ ਵੱਖ-ਵੱਖ ਖੇਤਰਾਂ ਤੋਂ ਖਾਣ-ਪੀਣ ਵਾਲੀਆਂ ਚੀਜ਼ਾਂ ਦੇ 4 ਸੈਂਪਲ ਭਰੇ। ਜਿਨ੍ਹਾਂ ਵਿੱਚ ਸਵੇਰੇ ਤੜਕਸਾਰ ਦੁੱਧ ਵਾਲੇ ਵਾਹਨ ਨੂੰ ਰੋਕ ਕੇ ਦੁੱਧ ਦਾ ਸੈਂਪਲ ਲਿਆ ਗਿਆ। ਉਪਰੰਤ ਵੱਖ-ਵੱਖ ਖਾਧ ਪਦਾਰਥਾਂ ਦੀਆਂ ਦੁਕਾਨਾਂ ਤੋਂ ਮਸਾਲਿਆਂ ਦੇ 2 ਸੈੰਪਲ, ਟਮੈਟੋ ਸੌਸ ਦੇ 1 ਸੈਂਪਲ ਭਰਿਆ ਗਿਆ। ਇਹ 4 ਸੈਂਪਲ ਜਾਂਚ ਲਈ ਫੂਡ ਸੇਫਟੀ ਲੈਬ ਖਾਰੜ ਭੇਜੇ ਗਏ ਹਨ ਅਤੇ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।ਫੂਡ ਸੇਫਟੀ ਅਫਸਰ ਇਸ਼ਾਨ ਬਾਂਸਲ ਅਤੇ ਫੂਡ ਸੇਫਟੀ ਟੀਮ ਨੇ ਜਾਂਚ ਦੌਰਾਨ ਲੋਕਾਂ ਨੂੰ ਤਿਉਹਾਰਾਂ ਦੇ ਸੀਜ਼ਨ ਵਿੱਚ ਖਾਣ-ਪੀਣ ਨੂੰ ਲੈ ਕੇ ਸਾਵਧਾਨ ਰਹਿਣ ਲਈ ਜਾਗਰੂਕ ਕੀਤਾ। ਟੀਮ ਨੇ ਉਪਭੋਗਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਲਾਇਸੈਂਸਸ਼ੁਦਾ ਅਤੇ ਭਰੋਸੇਯੋਗ ਵਿਕਰੇਤਾਵਾਂ ਤੋਂ ਹੀ ਖਾਣ-ਪੀਣ ਦੇ ਪਦਾਰਥ ਖਰੀਦਣ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਤਾਜ਼ੇ ਅਤੇ ਸੁਰੱਖਿਅਤ ਖਾਣ-ਪੀਣ ਦੀ ਵਰਤੋਂ ਕਰਨ ਅਤੇ ਸੜਕਾਂ ‘ਤੇ ਖੁੱਲ੍ਹੀਆਂ ਜਾਂ ਬਸੀ ਚੀਜ਼ਾਂ ਤੋਂ ਬਚਣ। ਟੀਮ ਨੇ ਇਹ ਵੀ ਕਿਹਾ ਕਿ ਤਿਉਹਾਰਾਂ ਦੀਆਂ ਖੁਸ਼ੀਆਂ ਸਿਹਤਮੰਦ ਅਤੇ ਸੁਰੱਖਿਅਤ ਭੋਜਨ ਨਾਲ ਹੀ ਮਨਾਈਆਂ ਜਾਣ ਅਤੇ ਸਾਫ਼-ਸੁਥਰੇ ਤਰੀਕੇ ਨਾਲ ਤਿਆਰ ਕੀਤੀਆਂ ਵਸਤਾਂ ਨੂੰ ਹੀ ਤਰਜੀਹ ਦੇਣ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ