ਭੋਪਾਲ, 9 ਅਕਤੂਬਰ- TLT NEWS/ ਮੱਧ ਪ੍ਰਦੇਸ਼ ਵਿਚ ਪੁਲਿਸ ਨੇ ‘ਕੋਲਡ੍ਰਿਫ’ ਖੰਘ ਦੇ ਸਿਰਪ ਕਾਰਨ ਬੱਚਿਆਂ ਦੀ ਮੌਤ ਦੇ ਮਾਮਲੇ ਵਿਚ ਕਾਰਵਾਈ ਕੀਤੀ ਅਤੇ ਸ਼੍ਰੀਸਨ ਮੈਡੀਕਲ ਦੇ ਮਾਲਕ ਐਸ. ਰੰਗਨਾਥਨ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਪਹਿਲਾਂ ਛਿੰਦਵਾੜਾ ਦੇ ਪੁਲਿਸ ਸੁਪਰਡੈਂਟ ਅਜੈ ਪਾਂਡੇ ਨੇ ਵੱਡੀ ਕਾਰਵਾਈ ਕਰਦੇ ਹੋਏ ਤਾਮਿਲਨਾਡੂ ਦੇ ਚੇਨਈ ਦੀ ਸ਼੍ਰੀਸਨ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਰੰਗਨਾਥਨ ’ਤੇ 20 ਹਜ਼ਾਰ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਹੁਣ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਛਿੰਦਵਾੜਾ ਦੇ ਐਸ.ਪੀ. ਅਜੈ ਪਾਂਡੇ ਨੇ ਕਿਹਾ ਕਿ ਸ਼੍ਰੀਸਨ ਫਾਰਮਾ ਦੇ ਮਾਲਕ ਐਸ. ਰੰਗਨਾਥਨ ਨੂੰ ਕੱਲ੍ਹ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸ ਨੂੰ ਚੇਨਈ (ਤਾਮਿਲਨਾਡੂ) ਦੀ ਇਕ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਉਸ ਨੂੰ ਛਿੰਦਵਾੜਾ (ਮੱਧ ਪ੍ਰਦੇਸ਼) ਲਿਆਂਦਾ ਜਾਵੇਗਾ।
ਇਹ ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ ਵਿਚ ਹੁਣ ਤੱਕ 20 ਬੱਚਿਆਂ ਦੀ ਜਾਨ ‘ਕੋਲਡ੍ਰਿਫ’ ਖੰਘ ਦੀ ਦਵਾਈ ਖਾਣ ਨਾਲ ਗਈ ਹੈ। ਇਹ ਅੰਕੜਾ ਅਜੇ ਵੀ ਵੱਧ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਤਿੰਨ ਹੋਰ ਬੱਚਿਆਂ ਦੀ ਮੌਤ ਹੋ ਗਈ ਹੈ। ਹੁਣ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ,ਐਸ. ਰੰਗਨਾਥਨ ਤੋਂ ਪੂਰੇ ਮਾਮਲੇ ਦੇ ਸੰਬੰਧ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ।

More Stories
ਸਾਬਣ-ਤੇਲ, ਬਿਸਕੁਟ ਤੇ ਰੋਜ਼ਾਨਾ ਦੀਆਂ ਵਸਤਾਂ ਹੋਣਗੀਆਂ ਮਹਿੰਗੀਆਂ; 5-10 ਰੁਪਏ ਵਾਲੇ ਪੈਕੇਟਾਂ ‘ਤੇ ਪਵੇਗਾ ਵੱਡਾ ਅਸਰ! FMCG ਕੰਪਨੀਆਂ ਨੇ ਕੀਤੀ ਤਿਆਰੀ
ਭਾਰਤ-ਪਾਕਿ ਸਰਹੱਦ ਤੇ BSF ਦੀ ਵੱਡੀ ਕਾਰਵਾਈ, ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਵਿਅਕਤੀ ਨੂੰ ਕੀਤਾ ਢੇਰ
ਭਗਵੰਤ ਮਾਨ ਸਰਕਾਰ ਵੱਲੋਂ 3 ਲੱਖ ਪ੍ਰਵਾਸੀਆਂ ਦੇ ਬਣਾਏ ਜਾਣ ਵਾਲੇ ਰਾਸ਼ਨ ਕਾਰਡ ਨਹੀਂ ਬਣਨ ਦਿਆਂਗੇ-: ਸਮੂਹ ਸਿੱਖ ਜਥੇਬੰਦੀਆਂ