ਜਲੰਧਰ(ਰਮੇਸ਼ ਗਾਬਾ): ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਵਿਕਟਰ ਫੋਰਜਿੰਗਸ ਕੰਪਨੀ ਨੇ ਅੱਗੇ ਆਉਂਦਿਆਂ ਇੱਕ ਵੱਡਾ ਮਾਨਵਤਾਵਾਦੀ ਕਦਮ ਚੁੱਕਿਆ ਹੈ। ਕੰਪਨੀ ਵੱਲੋਂ ਅਸ਼ਵਨੀ ਕੁਮਾਰ ਨੇ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਇੱਕ ਲੱਖ ਰੁਪਏ (₹1,00,000) ਦਾ ਚੈੱਕ ਭੇਟ ਕੀਤਾ।
ਇਹ ਯੋਗਦਾਨ ਹੜ੍ਹ ਪੀੜਤਾਂ ਦੀ ਰਾਹਤ ਅਤੇ ਮੁੜ ਵਸੇਬੇ ਦੇ ਕੰਮਾਂ ਵਿੱਚ ਵਰਤਿਆ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਵਿਕਟਰ ਫੋਰਜਿੰਗਸ ਕੰਪਨੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੁਸ਼ਕਲ ਦੀ ਘੜੀ ਵਿੱਚ ਕਾਰੋਬਾਰੀ ਅਤੇ ਸਮਾਜਿਕ ਸੰਸਥਾਵਾਂ ਦਾ ਇਹ ਸਹਿਯੋਗ ਬਹੁਤ ਅਹਿਮ ਹੈ। ਉਨ੍ਹਾਂ ਨੇ ਦੂਜੀਆਂ ਸੰਸਥਾਵਾਂ ਨੂੰ ਵੀ ਇਸ ਨੇਕ ਕੰਮ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ