ਨਵੀਂ ਦਿੱਲੀ/TLT NEWS: ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਮਵਲਾਵੀ ਅਮੀਰ ਖਾਨ ਮੁੱਤਾਕੀ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਸਰ ਤੋਂ ਕਾਬੁਲ ਅਤੇ ਅੰਮ੍ਰਿਤਸਰ ਤੋਂ ਕੰਧਾਰ ਦਰਮਿਆਨ ਸਿੱਧੀਆਂ ਫਲਾਈਟਾਂ ਜਲਦੀ ਸ਼ੁਰੂ ਹੋਣਗੀਆਂ।
ਮੈਂਬਰ ਪਾਰਲੀਮੈਂਟ ਵਿਕਰਮਜੀਤ ਸਿੰਘ ਸਾਹਨੀ ਨੇ ਇਸ ਫੈਸਲਾ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਹ ਇਕ ਇਤਿਹਾਸਕ ਫੈਸਲਾ ਹੈ ਜਿਸ ਨਾਲ ਪੰਜਾਬ ਵਿਚ ਵਪਾਰ, ਪੰਜਾਬ ਦੇ ਕਿਸਾਨਾਂ ਅਤੇ ਖੇਤੀਬਾੜੀ ਵਸਤਾਂ ਦਾ ਨਿਰਮਾਣ ਕਰਨ ਵਾਲੇ ਉਦਯੋਗਾਂ ਨੂੰ ਵੱਡਾ ਲਾਭ ਹੋਵੇਗਾ। ਉਹਨਾਂ ਕਿਹਾ ਕਿ ਜਿਥੇ ਅਫਗਾਨਿਸਤਾਨ ਤੋਂ ਡ੍ਰਾਈ ਫਰੂਟ ਆ ਸਕੇਗਾ, ਉਥੇ ਹੀ ਫਲ ਤੇ ਦਵਾਈਆਂ ਭਾਰਤ ਤੋਂ ਭੇਜੀਆਂ ਜਾ ਸਕਣਗੀਆਂ।

More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ