ਪਟਿਆਲਾ (TLT) ਪਟਿਆਲਾ ਰੇਲਵੇ ਸਟੇਸ਼ਨ ’ਤੇ ਸਵੇਰੇ 10 ਵਜੇ ਦੇ ਕਰੀਬ ਇਕ ਔਰਤ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਸੱਜੀ ਲੱਤ ਕੱਟਣ ਅਤੇ ਖੱਬੇ ਪੈਰ ਤੇ ਹੱਥ ਦੀਆਂ ਉਂਗਲਾਂ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਉਦੋਂ ਵਾਪਰਿਆਂ ਜਦੋਂ ਐਮਪੀ ਤੋਂ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਪਟਿਆਲਾ ਰੇਲਵੇ ਸਟੇਸ਼ਨ ’ਤੇ ਕੁਝ ਸਮੇਂ ਲਈ ਰੁਕੀ ਤੇ ਗੱਡੀ ’ਚ ਸਵਾਰ ਇਕ ਪਰਿਵਾਰ ਦੀ 28 ਸਾਲਾ ਔਰਤ ਸਾਮਾਨ ਲੈਣ ਲਈ ਰੇਲਵੇ ਸਟੇਸ਼ਨ ’ਤੇ ਉਤਰ ਗਈ। ਗੱਡੀ ਤੁਰ ਪਈ ਦੇਖ ਕੇ ਭੱਜ ਕੇ ਚੜ੍ਹਨ ਦੀ ਕੋਸ਼ਿਸ਼ ਕੀਤੀ ਤਾਂ ਪੈਰ ਤਿਲਕ ਜਾਣ ਕਾਰਨ ਉਹ ਹੇਠਾਂ ਡਿੱਗ ਪਈ। ਇਸ ਦੌਰਾਨ ਉਸਦੀ ਲੱਤ ਟ੍ਰੇਨ ਹੇਠਾਂ ਆ ਜਾਣ ਕਾਰਨ ਵੱਢੀ ਗਈ ਤੇ ਇਕ ਪੈਰ ਦੀਆਂ ਉਂਗਲਾਂ ਤੇ ਹੱਥ ਦੀਆਂ ਉਂਗਲਾਂ ਵੀ ਕੱਟੀਆਂ ਗਈਆਂ। ਹਾਦਸਾ ਵਾਪਰਦਾ ਦੇਖ ਸਵਾਰੀਆਂ ਨੇ ਟ੍ਰੇਨ ਦੀ ਚੇਨ ਖਿੱਚੀ ਜਿਸ ਕਾਰਨ ਟ੍ਰੇਨ ਰੁਕਣ ’ਤੇ ਉਕਤ ਔਰਤ ਨੂੰ ਬਾਹਰ ਕੱਢ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਪਰਿਵਾਰ ਐਮਪੀ ਦੇ ਦਤੀਆਂ ਸ਼ਹਿਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ