500 ਸਕੂਲ ਬੈਗ ਤੇ ਕਿੱਟਾਂ (ਸਟੇਸ਼ਨਰੀ ਅਤੇ ਬੈਗ) ਹੜ੍ਹ-ਪ੍ਰਭਾਵਿਤ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵੰਡੀਆਂ ਗਈਆਂ
ਗੁਰਦਾਸਪੁਰ, TLT NEWS/
ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਟੀਚਰਜ਼ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਸਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਨੇ ਮਿਲ ਕੇ ਵਿਦਿਆਰਥੀਆਂ ਨੂੰ ਸਕੂਲ ਕਿੱਟਾਂ ਜਿਨ੍ਹਾਂ ਵਿੱਚ ਸਟੇਸ਼ਨਰੀ ਤੇ ਸਕੂਲ ਬੈਗ ਸ਼ਾਮਲ ਸਨ ਵੰਡੀਆਂ।
ਜ਼ਿਲ੍ਹਾ ਪ੍ਰਧਾਨ ਸੋਮ ਸਿੰਘ ਨੇ ਦੱਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ (ਵਿਗਿਆਨਕ) ਪੰਜਾਬ ਦੇ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ, ਨਵਪ੍ਰੀਤ ਸਿੰਘ (ਜਨਰਲ ਕੌਂਸਲ ਮੈਂਬਰ ਸਕੂਲ ਟੀਚਰਜ਼ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਦੇ ਪ੍ਰਧਾਨ ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਕ) ਅਤੇ ਉਹਨਾਂ ਦੀਆਂ ਟੀਮਾਂ ਨੇ ਬਲਾਕ ਦੋਰਾਂਗਲਾ, ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ-ਪ੍ਰਭਾਵਿਤ ਸਕੂਲਾਂ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨੂੰ ਸਿੱਧੇ ਸਕੂਲਾਂ ਵਿੱਚ ਕਿੱਟਾਂ ਵੰਡੀਆਂ।
ਕੁੱਲ 500 ਸਕੂਲ ਬੈਗ ਅਤੇ ਹੋਰ ਸਟੇਸ਼ਨਰੀ ਕਿੱਟਾਂ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ।
ਪਹਿਲੇ ਪੜਾਅ ਵਿੱਚ ਸਕੂਲ ਟੀਚਰਜ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਵੱਲੋਂ ਕੁੱਲ 1000 ਸਕੂਲ ਬੈਗ ਅਤੇ ਕਿੱਟਾਂ ਤਿਆਰ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 500 ਕਿੱਟਾਂ ਫ਼ਾਜ਼ਿਲਕਾ ਦੇ ਸਰਹੱਦੀ ਇਲਾਕਿਆਂ ਵਿੱਚ ਵੰਡੀਆਂ ਗਈਆਂ ਅਤੇ 500 ਕਿੱਟਾਂ ਅੱਜ ਗੁਰਦਾਸਪੁਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀਆਂ ਵਿੱਚ ਵੰਡੀਆਂ ਗਈਆਂ।
ਸਕੂਲ ਟੀਚਰਜ਼ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸੀ.ਐਨ. ਭਾਰਤੀ ਨੇ ਦੱਸਿਆ ਕਿ ਦੂਜੇ ਪੜਾਅ ਵਿੱਚ ਹੋਰ 1000 ਸਕੂਲ ਬੈਗ ਅਤੇ ਸਟੇਸ਼ਨਰੀ ਕਿੱਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜੋ ਜਲਦ ਹੀ ਪੰਜਾਬ ਦੇ ਹੜ੍ਹ-ਪ੍ਰਭਾਵਿਤ ਸਕੂਲਾਂ ਦੇ ਜ਼ਰੂਰਤਮੰਦ ਵਿਦਿਆਰਥੀਆਂ ਵਿੱਚ ਵੰਡੀਆਂ ਜਾਣਗੀਆਂ।
ਇਸ ਮੌਕੇ ਹੋਰ ਪ੍ਰਮੁੱਖ ਹਾਜ਼ਰੀਨ ਵਿੱਚ ਰਜਨੀ ਪ੍ਕਾਸ਼ ਸਿੰਘ (ਜਨਰਲ ਸਕੱਤਰ ਗੁਰਦਾਸਪੁਰ), ਪ੍ਰਦੀਪ, ਪ੍ਰਿਤਪਾਲ ਸਿੰਘ (ਸੀਨੀਅਰ ਵਾਈਸ ਪ੍ਰਧਾਨ ਜਲੰਧਰ), ਪੰਕਜ ਕੁਮਾਰ, ਮੁਨੀਸ਼ ਕੁਮਾਰ, ਰਵਿੰਦਰ ਸਿੰਘ ਬਾਜਵਾ, ਵੱਸਣ ਸਿੰਘ, ਗੁਰਵਿੰਦਰ ਸਿੰਘ, ਰਮਨ ਕੁਮਾਰ ਅਤੇ ਹੋਰ ਕਈ ਵਿਗਿਆਨਕ ਲੀਡਰ ਸ਼ਾਮਲ ਸਨ।

More Stories
ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ