ਕਪੂਰਥਲਾ(TLT NEWS) ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਤਹਿਤ ਅੱਜ ਭੁਲੱਥ ਹਲਕੇ ਦੇ ਵੱਖ – ਵੱਖ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਹਲਕਾ ਇੰਚਾਰਜ ਤੇ ਡਾਇਰੈਕਟਰ ਜਲ ਸਰੋਤ ਵਿਭਾਗ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੱਲੋਂ ਭੰਡਾਲ ਬੇਟ ਵਿਖੇ ਮੁਆਵਜ਼ੇ ਦੀ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ । ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੀਵਾਲੀ ਤੋਂ ਪਹਿਲਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਸਦੀ ਸ਼ੁਰੂਆਤ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਸੀ । ਇਸੇ ਤਹਿਤ ਅੱਜ ਲਗਾਤਾਰ ਦੂਜੇ ਦਿਨ ਐਡਵੋਕੇਟ ਘੁੰਮਣ ਵੱਲੋਂ ਭੰਡਾਲ ਬੇਟ ਵਿਖੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਫਸਲਾਂ ਦੀ ਬਰਬਾਦੀ , ਘਰਾਂ ਤੇ ਪਸ਼ੂ ਧਨ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਚੈੱਕ ਵੰਡੇ ਗਏ । ਪਿੰਡ ਭੰਡਾਲ ਬੇਟ ,ਕੋਟਲੀ,ਗੁਰਮੁਖ ਸਿੰਘ ਵਾਲਾ,ਮੰਡ ਰਾਮਪੁਰ,ਮੰਡ ਜਾਤੀ ਕੇ,ਮੰਡ ਭੰਡਾਲ ਬੇਟ,ਚੱਕੋਕੀ ਦੇ ਕਿਸਾਨਾਂ ਨੂੰ ਖਰਾਬੇ ਦੇ ਪੈਸਿਆਂ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ ਜਦਕਿ ਮੁਆਵਜ਼ਾ ਰਾਸ਼ੀ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਆ ਚੁੱਕੀ ਹੈ । ਇਸ ਮੌਕੇ ਐਡਵੋਕੇਟ ਘੁੰਮਣ ਨੇ ਇਹ ਵੀ ਕਿਹਾ ਕਿ ਗਿਰਦਾਵਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਜਿਸ ਤਹਿਤ ਬਾਕੀ ਰਹਿੰਦਾ ਮੁਆਵਜ਼ਾ ਵੀ ਬਹੁਤ ਜਲਦ ਪੀੜਤ ਲੋਕਾਂ ਨੂੰ ਦੇ ਦਿੱਤਾ ਜਾਵੇਗਾ ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ