ਜਲੰਧਰ, (ਰਮੇਸ਼ ਗਾਬਾ) ਪ੍ਰਬੰਧਕ ਕਮੇਟੀਆਂ ਦੀ ਪਹਿਲੀ ਜਿੰਮੇਵਾਰੀ ਨੋਜਵਾਨਾਂ ਨੂੰ ਗੁਰੂ ਘਰਾਂ ਦੀਆਂ ਸੇਵਾਵਾਂ ਨਾਲ ਜੋੜਨ ਦੀ ਹੋਣੀ ਚਾਹੀਦੀ ਹੈ। ਇਸ ਬਾਰੇ ਦੱਸਦਿਆਂ ਪ੍ਰਬੰਧਕ ਕਮੇਟੀ ਗੁਰਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ, ਮੱਖਣ ਸਿੰਘ, ਹਰਮਹਿੰਦਰ ਪਾਲ ਸਿੰਘ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਬੰਧਕ ਕਮੇਟੀ ਵਲੋਂ ਨੌਜਵਾਨਾ ਨੂੰ ਸੇਵਾਵਾਂ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਗਲਤ ਸੰਗਤ ਤੋਂ ਬੱਚਕੇ ਗੁਰਸਿੱਖੀ ਜੀਵਨ ਨਾਲ ਜੁੜਨ। ਉਨ੍ਹਾਂ ਕਿਹਾ ਕਿ ਇਸੇ ਪਹਿਲ ਦੇ ਅਧਾਰ ਤੇ ਗੁਰਦਵਾਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਨੌਜਵਾਨਾ ਵਲੋਂ ਗੁਰੂ ਘਰ ਦੇ ਸਮਾਗਮਾਂ ਅਤੇ ਨਗਰ ਕੀਰਤਨਾ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਸਨਮਾਨ ਵਜੋਂ ਦਸਤਾਰਾਂ ਭੇਟ ਕਰਕੇ ਉਤਸ਼ਾਹਿਤ ਕੀਤਾ ਗਿਆ। ਨੌਜਵਾਨ ਸਭਾ ਦੇ ਮੁੱਖੀ ਜਸਕੀਰਤ ਸਿੰਘ ਜੱਸੀ ਅਤੇ ਬਾਵਾ ਗਾਬਾ ਨੇ ਦੱਸਿਆ ਕਿ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਤੋਂ ਨੌਜਵਾਨ ਗੁਰੂ ਘਰ ਦੀਆਂ ਸੇਵਾਵਾਂ ਵਿਚ ਸ਼ਾਮਿਲ ਹੋ ਰਹੇ ਹਨ ਅਤੇ ਮਾੜੀ ਸੰਗਤ ਤੋਂ ਬੱਚ ਕੇ ਗੁਰਸਿੱਖੀ ਜੀਵਨ ਵੱਲ ਵੱਧ ਰਹੇ ਹਨ। ਉਨ੍ਹਾਂ ਸੰਗਤਾਂ ਅਤੇ ਨੌਜਵਾਨਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਨਵੰਬਰ ਦੇ ਨਗਰ ਕੀਰਤਨ ਵਿਚ ਕੇਸਰੀ ਦਸਤਾਰਾਂ ਸਜਾ ਕੇ ਸ਼ਾਮਿਲ ਹੋਵੋ ਅਤੇ ਸਿੱਖੀ ਦੀ ਚੜ੍ਹਦੀ ਕਲਾ ਦਾ ਹਿੱਸਾ ਬਣੋ।
ਇਸ ਮੌਕੇ ਪਰਮਿੰਦਰ ਸਿੰਘ ਸੋਨੂੰ, ਗੁਰਨੀਤ ਸਿੰਘ, ਹਰਮਨ ਸਿੰਘ, ਅਨਮੋਲ ਸਿੰਘ, ਭਵਰਾਜ ਸਿੰਘ, ਭਵਜੋਤ ਸਿੰਘ, ਜਸਦੀਪ ਸਿੰਘ, ਪ੍ਰਭਗੁਣ ਸਿੰਘ, ਹਰਪ੍ਰੀਤ ਸਿੰਘ, ਪ੍ਰਭਗੁਣ ਸਿੰਘ, ਹਰਮਨ ਮੱਕੜ, ਦਿਮੰਤਜੀਤ ਸਿੰਘ, ਅਜਮੇਰ ਸਿੰਘ, ਗਗਨ ਸਿੰਘ, ਅਰਸ਼ਦੀਪ ਸਿੰਘ, ਦਿਸ਼ਪ੍ਰੀਤ ਸਿੰਘ ਸ਼ਾਮਿਲ ਸਨ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ