ਚੰਡੀਗੜ੍ਹ/TLT NEWS– ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਖੁਫ਼ੀਆ ਜਾਣਕਾਰੀ ਅਧਾਰਤ ਕਾਰਵਾਈ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਨੇੜਲੇ ਤਾਲਮੇਲ ਵਿਚ ਅੰਮ੍ਰਿਤਸਰ ਤੋਂ ਦੋ ਅੱਤਵਾਦੀ ਕਾਰਕੁਨਾਂ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿਤਿਆ ਉਰਫ਼ ਅਧੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਨਾਲ ਹੀ ਇਕ ਰਾਕੇਟ ਪ੍ਰੋਪੇਲਡ ਗ੍ਰੇਨੇਡ ਵੀ ਬਰਾਮਦ ਕੀਤਾ ਹੈ।
ਉਨ੍ਹਾਂ ਟਵਟੀ ਕਰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਪਾਕਿਸਤਾਨ ਦੇ ਆਈ.ਐਸ.ਆਈ. ਆਪ੍ਰੇਟਰ ਜਿਸ ਨੇ ਹਥਿਆਰ ਭੇਜੇ ਸਨ ਅਤੇ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਇਸ ਸਮੇਂ ਫ਼ਿਰੋਜ਼ਪੁਰ ਜੇਲ੍ਹ ਵਿਚ ਬੰਦ ਹੈ, ਦੇ ਸੰਪਰਕ ਵਿਚ ਸਨ।
ਆਰ.ਪੀ.ਜੀ. ਇਕ ਨਿਸ਼ਾਨਾ ਬਣਾ ਕੇ ਅੱਤਵਾਦੀ ਹਮਲੇ ਲਈ ਬਣਾਇਆ ਗਿਆ ਸੀ। ਐਫ਼.ਆਈ.ਆਰ. ਅੰਮ੍ਰਿਤਸਰ ਦੇ ਪੀ.ਐਸ. ਘਰਿੰਡਾ ਵਿਖੇ ਦਰਜ ਕੀਤੀ ਗਈ ਹੈ। ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ