ਚੰਡੀਗੜ੍ਹ/TLT NEWS- ਅਗਲੇ ਸੱਤ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਪੂਰੀ ਤਰ੍ਹਾਂ ਸਾਫ਼ ਅਤੇ ਖੁਸ਼ਕ ਰਹੇਗਾ। ਕਿਤੇ ਵੀ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਸੰਭਾਵਨਾ ਨਹੀਂ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ ਲਗਭਗ 0.4 ਡਿਗਰੀ ਦੀ ਗਿਰਾਵਟ ਆਈ ਹੈ, ਜਿਸ ਨਾਲ ਮੌਸਮ ਆਮ ਵਾਂਗ ਹੋ ਗਿਆ ਹੈ।
ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 34.9 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਬੰਦੀ ਛੋੜ ਦਿਵਸ ਅਤੇ ਦੀਵਾਲੀ ’ਤੇ ਪਟਾਕੇ ਚਲਾਉਣ ਕਾਰਨ ਪੰਜਾਬ ਦੀ ਹਵਾ ਜ਼ਹਿਰੀਲੀ ਬਣੀ ਹੋਈ ਹੈ। ਸਵੇਰੇ 6 ਵਜੇ ਤੱਕ ਜ਼ਿਆਦਾਤਰ ਸ਼ਹਿਰਾਂ ਵਿਚ ਏਅਰ ਕੁਆਲਿਟੀ ਇੰਡੈਕਸ 200 ਤੋਂ ਉੱਪਰ ਦਰਜ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ 6 ਵਜੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ ਪ੍ਰਦੂਸ਼ਿਤ ਰਹੀ। ਮੰਡੀ ਗੋਬਿੰਦਗੜ੍ਹ ਵਿਚ ਹਵਾ ਦੀ ਗੁਣਵੱਤਾ 291, ਅੰਮ੍ਰਿਤਸਰ ਵਿਚ 249, ਜਲੰਧਰ ਵਿਚ 250, ਖੰਨਾ ਵਿਚ 217, ਲੁਧਿਆਣਾ ਵਿਚ 228 ਅਤੇ ਪਟਿਆਲਾ ਵਿਚ 200 ਦਰਜ ਕੀਤਾ ਗਿਆ। ਇਸ ਦੌਰਾਨ ਚੰਡੀਗੜ੍ਹ ਵਿਚ ਹਵਾ ਦੀ ਗੁਣਵੱਤਾ ਦਰਮਿਆਨੀ ਰਹੀ। ਸੈਕਟਰ-22 ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਹਵਾ ਦੀ ਗੁਣਵੱਤਾ 178, ਸੈਕਟਰ-25 ਵਿਚ 160 ਅਤੇ ਸੈਕਟਰ-53 ਵਿਚ 151 ਦਰਜ ਕੀਤੀ ਗਈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ