ਲੁਧਿਆਣਾ:TLT NEWS/ ਵੀਰਵਾਰ ਸਵੇਰੇ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਬੋਇਲਰ ਫਟਣ ਕਾਰਨ ਵੇਰਕਾ ਮਿਲਕ ਪਲਾਂਟ ਵਿੱਚ ਧਮਾਕਾ ਹੋ ਗਿਆ। ਇਸ ਹਾਦਸੇ ਦੇ ਦੌਰਾਨ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 5 ਹੋਰ ਗੰਭੀਰ ਰੂਪ ਵਿੱਚ ਫੱਟੜ ਹੋ ਗਏ। ਜ਼ਖਮੀਆਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਹੈਬੋਵਾਲ ਦੇ ਵਾਸੀ ਕੁਨਾਲ ਜੈਨ ਵਜੋਂ ਹੋਈ ਹੈ ਜਦਕਿ ਡੀਐਮਸੀ ਹਸਪਤਾਲ ਵਿੱਚ ਭਰਤੀਆਂ ਦੀ ਪਛਾਣ ਕੁਲਵੰਤ ਸਿੰਘ, ਪੁਨੀਤ ਕੁਮਾਰ, ਦਵਿੰਦਰ ਸਿੰਘ , ਗੁਰਤੇਜ ਸਿੰਘ ਅਤੇ ਅਜੀਤ ਸਿੰਘ ਵਜੋਂ ਹੋਈ ਹੈ। ਜਿਸ ਵੇਲੇ ਇਹ ਹਾਦਸਾ ਵਾਪਰਿਆ ਉਸ ਵੇਲੇ ਮ੍ਰਿਤਕ ਕੁਨਾਲ ਜੈਨ ਦੀ ਪਤਨੀ ਵੀ ਉਸ ਨਾਲ ਮਿਲਕ ਪਲਾਂਟ ਵਿੱਚ ਕੰਮ ਕਰ ਰਹੀ ਸੀ। ਜਾਣਕਾਰੀ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਕੇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ