-ਤਿਆਰੀਆਂ ਨੂੰ ਲੈ ਕੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ ਪ੍ਰਬੰਧਕਾਂ ਦੀ ਮੀਟਿੰਗ ਸੰਤ ਮਹਾਂਪੁਰਸ਼ ਵੀ ਹੋਏ ਸ਼ਾਮਿਲ
ਕਪੂਰਥਲਾ, (TLT NEWS) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਨਵੰਬਰ ਨੂੰ ਕਪੂਰਥਲਾ ਸ਼ਹਿਰ ਦੇ ਗੁਰੂ ਨਾਨਕ ਖੇਡ ਸਟੇਡੀਅਮ ਵਿਖੇ ਫਰੈਂਡਜ ਇੰਟਰਨੈਸ਼ਨਲ ਕਬੱਡੀ ਕਲੱਬ ਕਪੂਰਥਲਾ ਵੱਲੋਂ ਵੱਖ ਵੱਖ ਦੇਸ਼ਾਂ ਪੰਜਾਬੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਿੰਦਰ ਸਿੰਘ ਸਿੱਧੂ ਖੁਸਰੋਪੁਰ,ਸੋਨਾ ਬੈਂਸ ਹੋਠੀਆ, ਕੁਲਦੀਪ ਸਿੰਘ ਵੜੈਚ,ਜਿੰਦਰ ਸਿੰਘ ਵਿਰਕ,ਜੱਸੀ ਸ਼ੇਰਗਿੱਲ, ਲਸ਼ਕਰ ਗਿੱਲ, ਸ਼ੀਰਾ ਧਾਲੀਵਾਲ,ਸੋਨਾ ਖੈੜਾ ਕਨੇਡਾ, ਪ੍ਰਿਤਪਾਲ ਸਿੰਘ ਕਨੇਡਾ,ਬਾਊ ਖੈੜਾ,ਗੈਰੀ ਸਿੱਧੂ ਆਦਿ ਨੇ ਦੱਸਿਆ ਕਿ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰਬੰਧਕਾਂ ਦੀ ਇੱਕ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਟੂਰਨਾਮੈਂਟ ਦੀ ਰੂਪ ਰੇਖਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਮੀਟਿੰਗ ਦੌਰਾਨ ਸੰਤ ਬਾਬਾ ਲੀਡਰ ਸਿੰਘ ਦੀ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਸੰਤ ਬਾਬਾ ਮਹਾਤਮਾ ਮੁਨੀ ਮੁੱਖ ਸੇਵਾਦਾਰ ਡੇਰਾ ਬਾਬਾ ਚਰਨਦਾਸ ਉਦਾਸੀਨ ਖੈੜਾ ਬੇਟ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਪ੍ਰਬੰਧਕਾਂ ਨੇ ਦੱਸਿਆ ਕਿ ਕਬੱਡੀ ਕੱਪ ਸੰਤਾਂ ਮਹਾ ਪੁਰਸ਼ਾਂ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ।ਕਬੱਡੀ ਕੱਪ ਦੌਰਾਨ ਕਬੱਡੀ ਆਲ ਓਪਨ ਛੇ ਕਲੱਬਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਹਨਾਂ ਟੀਮਾਂ ਵਿੱਚ ਦੁਨੀਆਂ ਤੇ ਸੁਪਰ ਸਟਾਰ ਖਿਡਾਰੀ ਹਿੱਸਾ ਲੈਣਗੇ। ਜੇ ਤੂੰ ਟੀਮ ਨੂੰ ਪਹਿਲਾ ਇਨਾਮ 8 ਲੱਖ ਰੁਪਏ ਅਤੇ ਉਪ ਜੇਤੂ ਟੀਮ ਨੂੰ ਦੂਜਾ ਇਨਾਮ 5 ਲੱਖ ਰੁਪਏ ਦਿੱਤਾ ਜਾਵੇਗਾ। ਕਬੱਡੀ ਕੱਪ ਦੇ ਬੈਸਟ ਰੇਡਰ ਅਤੇ ਜਾਫੀ ਨੂੰ ਬੁਲਟ ਮੋਟਰਸਾਈਕਲ ਦੇਖ ਕੇ ਸਨਮਾਨਿਤ ਕੀਤਾ ਜਾਵੇਗਾ। ਕਬੱਡੀ ਟੂਰਨਾਮੈਂਟ ਦੇ ਕੁਆਟਰ ਫਾਈਨਲ ਮੁਕਾਬਲਿਆਂ ਦੇ ਬੈਸਟ ਖਿਡਾਰੀਆਂ ਨੂੰ 21-21 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਕਬੱਡੀ ਕੱਪ ਦੌਰਾਨ ਦੁਆਬਾ ਕਬੱਡੀ ਲੀਗ ਦੀਆਂ ਚਾਰ ਟੀਮਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਅਤੇ ਜੇਤੂ ਟੀਮ ਨੂੰ ਪਹਿਲਾ ਇਨਾਮ 51000 ਅਤੇ ਦੂਜਾ ਇਨਾਮ 41000 ਦਿੱਤਾ ਜਾਵੇਗਾ ਅਤੇ ਬੈਸਟ ਰੇਡਰ ਅਤੇ ਜਾਫੀ ਨੂੰ 11-11 ਹਜ਼ਾਰ ਦਾ ਇਨਾਮ ਦਿੱਤਾ ਜਾਵੇਗਾ। ਇਹ ਕਬੱਡੀ ਕੱਪ ਖਿਡਾਰੀਆਂ ਦੇ ਨਾਲ ਨਾਲ ਦਰਸ਼ਕਾਂ ਵਾਸਤੇ ਵੀ ਇਨਾਮਾਂ ਦੇ ਗੱਫੇ ਲੈ ਕੇ ਆਵੇਗਾ। ਕਬੱਡੀ ਕੱਪ ਦੌਰਾਨ ਦਰਸ਼ਕਾਂ ਵਾਸਤੇ ਲੱਕੀ ਡਰਾ ਰਾਹੀਂ ਤਿੰਨ ਇਲੈਕਟਰੋਨਿਕ ਸਕੂਟਰੀਆਂ,3 ਐਲਈਡੀ ਅਤੇ 10 ਸਾਈਕਲ ਇਨਾਮ ਵਜੋਂ ਕੱਢੇ ਜਾਣਗੇ। ਇਸ ਮੌਕੇ ਤੇ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ, ਬਲਜਿੰਦਰ ਸਿੰਘ ਵਿਰਕ ਸਪੇਨ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ ਪੱਡਾ ਸਪੇਨ, ਗੁਰਪ੍ਰੀਤ ਸਿੰਘ ਸੋਨਾ, ਸੇਵਾ ਸਿੰਘ ਪੱਡਾ, ਕਾਲਾ ਬਾਗੜੀਆਂ, ਜਿੰਦਰ ਸਿੰਘ ਵਿਰਕ ਸੈਫਲਾਬਾਦ, ਅਵਤਾਰ ਸਿੰਘ ਸੋਢੀ, ਦੀਪੂ ਦੰਦੂਪੁਰ, ਕੌਂਸਲਰ ਬਲਬੀਰ ਬੀਰਾ, ਵੀਰੂ ਸੈਦੋਵਾਲ,ਯੁੱਧਵੀਰ ਸਿੰਘ ਸਰਪੰਚ ਸੰਗੋਜਲਾ, ਯੋਧਾ ਸੰਗੋਜਲਾ, ਗੱਗੀ ਖੀਰਾਂਵਾਲੀ ਆਦਿ ਹਾਜ਼ਰ ਸਨ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ