ਟੋਕੀਓ/TLT NEWS- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਟੋਕੀਓ ਦੇ ਅਕਾਸਾਕਾ ਪੈਲੇਸ ਵਿਖੇ ਜਾਪਾਨ ਦੇ ਨਵੇਂ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਨਾਲ ਮੁਲਾਕਾਤ ਕੀਤੀ। ਟਰੰਪ ਨੇ ਜਾਪਾਨ ਨੂੰ ਅਮਰੀਕਾ ਦਾ ਸਭ ਤੋਂ ਮਜ਼ਬੂਤ ਸਹਿਯੋਗੀ ਦੱਸਿਆ ਅਤੇ ਜਾਪਾਨ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ।
ਤਾਕਾਇਚੀ ਹਾਲ ਹੀ ਵਿਚ ਜਾਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣੀ ਹੈ। ਮੀਟਿੰਗ ਦੌਰਾਨ ਵਪਾਰ ਅਤੇ ਸੁਰੱਖਿਆ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਤਾਕਾਇਚੀ ਨੇ ਐਲਾਨ ਕੀਤਾ ਕਿ ਜਾਪਾਨ ਅਗਲੇ ਸਾਲ ਅਮਰੀਕਾ ਦੀ 250ਵੀਂ ਵਰ੍ਹੇਗੰਢ ‘ਤੇ 250 ਚੈਰੀ ਦੇ ਰੁੱਖ ਤੋਹਫ਼ੇ ਵਜੋਂ ਦੇਵੇਗਾ ਅਤੇ ਅਗਲੇ ਸਾਲ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਵੀ ਕਰੇਗਾ।
ਟਰੰਪ ਸੋਮਵਾਰ ਨੂੰ ਜਾਪਾਨ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਸਮਰਾਟ ਨਾਰੂਹਿਤੋ ਨਾਲ ਮੁਲਾਕਾਤ ਕੀਤੀ। ਅੱਜ ਦੁਪਹਿਰ ਟਰੰਪ ਤਾਕਾਇਚੀ ਨਾਲ ਯੋਕੋਸੁਕਾ ਨੇਵਲ ਬੇਸ ਦਾ ਦੌਰਾ ਕਰਨਗੇ, ਜਿਥੇ ਅਮਰੀਕੀ ਏਅਰਕ੍ਰਾਫਟ ਕੈਰੀਅਰ ਯੂ.ਐਸ.ਐਸ. ਜਾਰਜ ਵਾਸ਼ਿੰਗਟਨ ਤਾਇਨਾਤ ਹੈ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ