ਚੰਡੀਗੜ੍ਹ (TLT) ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ’ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਜਾਰੀ ਪੱਤਰ ਵਿਚ ਕਿਹਾ ਕਿ ਸੋਸ਼ਲ ਮੀਡੀਆ ਦਾ ਪ੍ਰਭਾਵ ਬੱਚਿਆਂ ਉੱਤੇ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਕੁਝ ਲੋਕ ਪੈਸਾ ਕਮਾਉਣ ਖਾਤਰ ਸੋਸ਼ਲ ਮੀਡੀਆ ’ਤੇ ਗ਼ਲਤ ਕੰਟੈਂਟ ਲਗਾਤਾਰ ਅਪਲੋਡ ਕਰ ਰਹੇ ਹਨ। ਜਿਸਦਾ ਬੱਚਿਆਂ ਉੱਤੇ ਮਾੜਾ ਪ੍ਰਭਾਵ ਪੈਣਾ ਯਕੀਨੀ ਹੈ। ਉਨ੍ਹਾਂ ਕਿਹਾ ਕਿ ਸੋਸਲ ਮੀਡੀਆ(ਫੇਸਬੁੱਕ, ਇੰਨਸਟਾਗ੍ਰਾਮ) ਤੇ ਲੱਚਰ ਭਾਸ਼ਾ, ਦੋ-ਅਰਥੀ ਵੀਡਿਓ, ਨਸ਼ਿਆਂ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡਿਓਜ਼ ਨੂੰ ਤੁਰੰਤ ਪ੍ਰਭਾਵ ਨਾਲ ਸੋਸ਼ਲ ਮੀਡੀਆ ਤੋਂ ਹਟਾਉਣ ਅਤੇ ਬੈਨ ਕਰਨ ਲਈ ਕਾਰਵਾਈ ਕੀਤੀ ਜਾਵੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ