ਚੰਡੀਗੜ੍ਹ:TLT NEWS/
ਰਿਸ਼ਵਤ ਲੈਣਾ ਅਤੇ ਦੇਣਾ ਦੋਵੇਂ ਹੀ ਕਾਨੂੰਨੀ ਜੁਰਮ ਹਨ। ਪੰਜਾਬ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ ਹਨ। ਇਸੇ ਲੜੀ ਤਹਿਤ, ਜੇਕਰ ਪੰਜਾਬ ਸਰਕਾਰ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਤੁਹਾਡੇ ਤੋਂ ਕਿਸੇ ਵੀ ਕੰਮ ਬਦਲੇ ਰਿਸ਼ਵਤ ਮੰਗਦਾ ਹੈ, ਤਾਂ ਇਸ ਦੀ ਸ਼ਿਕਾਇਤ ਤੁਰੰਤ ਦਰਜ ਕਰਵਾਈ ਜਾ ਸਕਦੀ ਹੈ।
ਨਾਗਰਿਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਨੂੰ ਬਰਦਾਸ਼ਤ ਨਾ ਕਰਨ ਅਤੇ ਤੁਰੰਤ ਵਿਜੀਲੈਂਸ ਬਿਊਰੋ, ਪੰਜਾਬ ਨੂੰ ਸੂਚਿਤ ਕਰਨ।
ਸ਼ਿਕਾਇਤ ਦਰਜ ਕਰਵਾਉਣ ਦੇ ਤਰੀਕੇ:
* ਸਰਕਾਰੀ ਅਧਿਕਾਰੀ/ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ ਜਾਂ ਸਰਕਾਰੀ ਕੰਮ ਵਿਚ ਘਪਲੇਬਾਜ਼ੀ ਕਰਦਾ ਹੈ, ਤਾਂ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ 1800-1800-1000 ਅਤੇ ਵੈੱਬਸਾਈਟ www.vigilancebureau.punjab.
* ਟੋਲ ਫਰੀ ਨੰਬਰ: ਟੋਲ ਫਰੀ ਨੰਬਰ 1800-1800-1000 ‘ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾਓ।
ਵਿਜੀਲੈਂਸ ਬਿਊਰੋ ਨੇ ਭਰੋਸਾ ਦਿੱਤਾ ਹੈ ਕਿ ਸ਼ਿਕਾਇਤਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਰਿਸ਼ਵਤ ਮੰਗਣ ਵਾਲੇ ਅਧਿਕਾਰੀ ਜਾਂ ਕਰਮਚਾਰੀ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਲਈ, ਇੱਕ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਵਿੱਚ ਸਰਕਾਰ ਦਾ ਸਾਥ ਦਿਓ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ