TLT NEWS/ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਉਹ ਹੁਣ ਤੱਕ ਅਫਸਰਾਂ ਦੀਆਂ ਬਣਦੀਆਂ ਤਰੱਕੀਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ 13,000 ਤੋਂ ਵੱਧ ਫਾਈਲਾਂ ਤੇ ਦਸਤਖਤ ਕਰ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਕਰਮਚਾਰੀਆਂ ਨੂੰ ਤਰੱਕੀਆਂ ਦੇਣ ਦਾ ਸਿਲਸਿਲਾ ਜਾਰੀ ਰਹੇਗਾ। ਉਹਨਾਂ ਨੇ ਕਿਹਾ ਕਿ ਚੰਗੇ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਹਮੇਸ਼ਾ ਮਾਣ ਸਨਮਾਨ ਕੀਤਾ ਜਾਂਦਾ ਰਿਹਾ ਹੈ ਅਤੇ ਅੱਗੇ ਵੀ ਕੀਤਾ ਜਾਂਦਾ ਰਹੇਗਾ।
ਮੁੱਖ ਮੰਤਰੀ ਨੇ ਭਰਿਸ਼ਟ ਮੁਲਾਜ਼ਮਾਂ ਨੂੰ ਵੀ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ, ਡਿਸਮਿਸ ਕਰਨ ਲੱਗਿਆਂ ਟਾਈਮ ਨਹੀਂ ਲੱਗਣਾ। ਮੁੱਖ ਮੰਤਰੀ ਨੇ ਕਿਹਾ ਕਿ ਰਿਸ਼ਵਤ ਲੈਣਾ ਸਭ ਤੋਂ ਵੱਡਾ ਜੁਰਮ ਹੈ। ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜਾ ਵੀ ਅਧਿਕਾਰੀ ਕਰਮਚਾਰੀ ਜਾਂ ਫਿਰ ਹੋਰ ਬੰਦਾ ਤੁਹਾਡੇ ਕੋਲੋਂ ਕੰਮ ਦੇ ਬਦਲੇ ਰਿਸ਼ਵਤ ਮੰਗਦਾ ਹੈ ਤਾਂ, ਉਸਦੀ ਸ਼ਿਕਾਇਤ ਤੁਰੰਤ ਵਿਜੀਲੈਂਸ ਨੂੰ ਕਰੋ.. ਤੁਹਾਡਾ ਨਾਮ, ਪਤਾ ਸਭ ਗੁਪਤ ਰੱਖਿਆ ਜਾਵੇਗਾ ਅਤੇ ਦੋਸ਼ੀ ਅਧਿਕਾਰੀ ਕਰਮਚਾਰੀ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ