ਪਟਿਆਲਾ(TLT NEWS)- ਪਟਿਆਲਾ ਦੇ ਸਰਹਿੰਦ ਰੋਡ ਵਿਖੇ ਪਿੰਡ ਹਸਨਪੁਰ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਪਠਾਨਕੋਟ ਡੀਪੂ ਦੀ ਪਨਬਸ ਤੇ ਟਰੱਕ ਵਿਚਕਾਰ ਹੋਇਆ ਹੈ।ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿਚ ਟਰੱਕ ਦੇ ਡਰਾਈਵਰ ਤੇ ਬੱਸ ਦੀ ਕੰਡਕਟਰ ਦੀ ਮੌਕੇ ’ਤੇ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਹਾਦਸੇ ਵਿਚ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ ਤੇ ਕਈ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਹਸਪਤਾਲ ਲਿਆਂਦਾ ਗਿਆ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ