*ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ
ਫਗਵਾੜਾ (TLT NEWS) ਗੁਰਦੁਆਰਾ ਸ਼੍ਰੀ ਬੇਰੀ ਸਾਹਿਬ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 4 ਨਵੰਬਰ ਨੂੰ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ,ਐਨ.ਆਰ.ਆਈ.ਵੀਰਾਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਸਜਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ਢੰਡਵਾਲ ਨੇ ਦੱਸਿਆ ਕਿ ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਦੌਰ ਜਾਰੀ ਹੈ। ਜੋ ਕਿ 3 ਨਵੰਬਰ ਨੂੰ ਸਮਾਪਤ ਹੋਣਗੀਆਂ। ਉਪਰੰਤ 4 ਨਵੰਬਰ ਦਿਨ ਮੰਗਲਵਾਰ ਨੂੰ ਵਿਸ਼ਾਲ ਨਗਰ ਕੀਰਤਨ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ। ਜੋ ਕਿ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪਰਿਕ੍ਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੌਰਾਨ ਭਾਈ ਬੇਅੰਤ ਸਿੰਘ ਦਾ ਰਾਗੀ ਜੱਥਾ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਵੱਖ-ਵੱਖ ਪੜਾਵਾਂ ‘ਤੇ ਨਿਹਾਲ ਕਰੇਗਾ। ਉਹਨਾਂ ਦੱਸਿਆ ਕਿ 5 ਨਵੰਬਰ ਦਿਨ ਬੁੱਧਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਰਾਗੀ-ਢਾਡੀ ਜੱਥੇ ਸੰਗਤਾਂ ਨੂੰ ਗੁਰੂ ਯਸ਼ ਸੁਣਾ ਕੇ ਨਿਹਾਲ ਕਰਨਗੇ। ਚਾਹ ਪਕੌੜੇ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਹਨਾਂ ਸਮੂਹ ਸੰਗਤ ਨੂੰ ਨਗਰ ਕੀਰਤਨ ਅਤੇ ਗੁਰਪੁਰਬ ਸਮਾਗਮ ‘ਚ ਪਰਿਵਾਰਾਂ ਸਮੇਤ ਹੁੰਮ ਹੁਮਾ ਕੇ ਪੁੱਜਣ ਅਤੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਪੁਰਜੋਰ ਅਪੀਲ ਵੀ ਕੀਤੀ ਹੈ। ਇਸ ਮੌਕੇ ਗੁਰਮੀਤ ਸਿੰਘ ਗੋਗੀ ਸਰਪੰਚ ਲੱਖਪੁਰ, ਬਲਵੀਰ ਸਿੰਘ, ਹਰਜਿੰਦਰ ਸਿੰਘ, ਉਂਕਾਰ ਸਿੰਘ, ਕੁਲਵੰਤ ਸਿੰਘ ਨੰਬਰਦਾਰ,ਜਤਿੰਦਰ ਸਿੰਘ,ਪਰਗਣ ਸਿੰਘ,ਰੇਸ਼ਮ ਸਿੰਘ ਲੱਖਪੁਰ,ਦਵਿੰਦਰ ਸਿੰਘ,ਮੋਹਨ ਸਿੰਘ,ਸ਼ੀਤਲ ਸਿੰਘ,ਜੋਗਾ ਸਿੰਘ,ਲਹਿੰਬਰ ਸਿੰਘ,ਨਛੱਤਰ ਸਿੰਘ ਐਨ.ਆਰ.ਆਈ.,ਬਲਵਿੰਦਰ ਸਿੰਘ, ਗੁਰਬਖਸ਼ ਸਿੰਘ ਆਦਿ ਹਾਜਰ ਸਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ