TLT NEWS/ਸੀਚੇਵਾਲ ਤੋਂ ਚੱਲੇ ਇਸ ਨਗਰ ਕੀਰਤਨ ਵਿੱਚ ਸੰਗਤਾਂ ਨੇ ਵੱਖ-ਵੱਖ ਪਿੰਡਾਂ ਰਾਹੀ 40 ਕਿਲੋਮੀਟਰ ਦਾ ਲੰਮਾ ਸਫ਼ਰ ਤੈਅ ਕੀਤਾ। ਨਗਰ ਕੀਰਤਨ ਦੌਰਾਨ ਪੰਜਾਬ ਦੇ ਲੋਕਾਂ ਨੂੰ ਜ਼ਹਿਰਾਂ ਤੋਂ ਮੁਕਤ ਖੇਤੀ ਕਰਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਸ਼੍ਰੀ ਗੁਰੁ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖਰੀ ਸਮਾਂ ਕਰਤਾਰਪੁਰ ਵਿੱਚ ਖੇਤੀ ਕਰਦਿਆ ਗੁਜ਼ਾਰਿਆ ਸੀ। ਗੁਰੁ ਸਾਹਿਬ ਨੇ ਆਪਣੇ ਹੱਥੀ ਸੱਚੀ ਤੇ ਸੁੱਚੀ ਕਿਰਤ ਕਰਨ ਦਾ ਸੰਕਲਪ ਦਿੱਤਾ ਸੀ। ਪਰ ਮੁਨਾਫ਼ਾ ਕਮਾਉਣ ਦੀ ਦੌੜ ਵਿੱਚ ਫਸੇ ਮਨੁੱਖ ਨੇ ਅਜ ਫਸਲਾਂ ਨੂੰ ਜ਼ਹਿਰ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਇਸ ਨਗਰ ਕੀਰਤਨ ਵਿੱਚ ਇੱਕ ਵੱਡੇ ਟੱਰਕ ‘ਤੇ ਸੀਚੇਵਾਲ ਮਾਡਲ, ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉਚਾ ਚੁੱਕਣ ਅਤੇ ਪਵਿੱਤਰ ਵੇਈਂਂ ਦੀ ਕਾਰ ਸੇਵਾ ਦੇ 25 ਸਾਲਾਂ ਦੇ ਇਤਿਹਾਸ ਬਾਬਤ ਬਾਖੂਬੀ ਦੱਸਿਆ ਗਿਆ ਸੀ। ਸਕੂਲ ਦੇ ਬੱਚਿਆਂ ਵਲੋਂ ਵੀ ਵਾਤਾਵਰਨ ਦਾ ਸੁਨੇਹਾ ਦਿੰਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਨਗਰ ਕੀਰਤਨ ਵਿੱਚ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5600 ਬੂਟਿਆਂ ਦਾ ਪ੍ਰਸ਼ਾਦ ਵੰਡਿਆ।
ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਵੀ ਨਗਰ ਕੀਰਤਨ ਦੀਆਂ ਸੇਵਾਵਾਂ ਵਿੱਚ ਵੱਡਾ ਯੋਗਦਾਨ ਪਾਇਆ। ਸਕੂਲ ਦੇ ਬੱਚਿਆ ਵੱਲੋਂ ਨਗਰ ਕੀਰਤਨ ਦੌਰਾਨ ਪਲਾਸਿਟਕ ਦੀਆਂ ਬੋਤਲਾਂ ਤੇ ਹੋਰ ਰਹਿੰਦ-ਖਹਿੰਦ ਨੂੰ ਨਾਲੋਂ ਨਾਲ ਚੁੱਕਿਆ ਜਾ ਰਿਹਾ ਸੀ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ