ਜਲੰਧਰ(ਰਮੇਸ਼ ਗਾਬਾ) : ਸਹਾਇਕ ਡਾਇਰੈਕਟਰ ਮੱਛੀ ਪਾਲਣ ਬਿਕਰਮਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵਲੋਂ ਮੱਛੀ ਪਾਲਣ ਕਿੱਤੇ ਸਬੰਧੀ ਪੰਜ ਦਿਨਾ ਮੁੱਢਲੀ ਸਿਖ਼ਲਾਈ 17 ਤੋਂ 21 ਨਵੰਬਰ 2025 ਤੱਕ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਸਥਾਨ ਨਕੋਦਰ ਰੋਡ ਨੇੜੇ ਵਡਾਲਾ ਚੌਕ, ਦੂਰਦਰਸ਼ਨ ਇਨਕਲੇਵ, ਗਲੀ ਨੰਬਰ 4, ਕੋਠੀ ਨੰਬਰ 92, ਜਲੰਧਰ ਹੋਵੇਗਾ ਅਤੇ ਸਿਖ਼ਲਾਈ ਲੈਣ ਦੇ ਚਾਹਵਾਨ 17 ਨਵੰਬਰ ਨੂੰ ਸਵੇਰੇ 10:30 ਵਜੇ ਤੋਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਟ੍ਰੇਨਿੰਗ ਵਿੱਚ ਭਾਗ ਲੈਣ ਦੇ ਚਾਹਵਾਨ ਨੌਜਵਾਨ ਲਈ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ ਅਤੇ ਉਮੀਦਵਾਰ ਰਜਿਸਟ੍ਰੇਸ਼ਨ ਲਈ ਆਪਣਾ ਆਧਾਰ ਕਾਰਡ ਅਸਲ ਸਮੇਤ ਫੋਟੋ ਕਾਪੀ ਅਤੇ ਇਕ ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਇਲ ਨੰਬਰ 94657-71967 ਅਤੇ ਸੀਨੀਅਰ ਮੱਛੀ ਪਾਲਣ ਅਫ਼ਸਰ ਸ਼ੁਭਵੰਤ ਕੌਰ ਮੋਬਾਇਲ ਨੰਬਰ 97798-84804 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ