ਚੰਡੀਗੜ੍ਹ/TLT NEWS- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੱਡੀ ਸਫ਼ਲਤਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਮੁਲਜ਼ਮਾਂ ਬਿਕਰਮਜੀਤ ਸਿੰਘ ਉਰਫ਼ ਬਿਕਰਮ ਅਤੇ ਕਰਨ ਨੂੰ ਰਾਜਾਸਾਂਸੀ, ਅੰਮ੍ਰਿਤਸਰ ਵਿਖੇ ਇਟਲੀ ਸਥਿਤ ਮਲਕੀਤ ਸਿੰਘ ਦੇ ਬੇ-ਰਹਿਮੀ ਨਾਲ ਕਤਲ ਵਿਚ ਸ਼ਾਮਿਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਗ੍ਰਿਫ਼ਤਾਰ ਮੁਲਜ਼ਮ ਬਿਕਰਮਜੀਤ ਸਿੰਘ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਜੁੜਿਆ ਹੋਇਆ ਹੈ ਅਤੇ ਉਸ ਦਾ ਅਪਰਾਧਿਕ ਇਤਿਹਾਸ ਹੈ, ਜਿਸ ’ਤੇ ਵਿਸਫੋਟਕ ਐਕਟ, ਕਤਲ ਦੀ ਕੋਸ਼ਿਸ਼ ਅਤੇ ਹਥਿਆਰ ਐਕਟ ਤਹਿਤ ਕੇਸ ਦਰਜ ਹਨ। ਉਹ 2018 ਵਿਚ ਰਾਜਾਸਾਂਸੀ ਵਿਖੇ ਇਕ ਧਾਰਮਿਕ ਸਥਾਨ ‘ਤੇ ਹੋਏ ਗ੍ਰਨੇਡ ਹਮਲੇ ਵਿਚ ਵੀ ਸ਼ਾਮਿਲ ਸੀ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ, ਬਿਕਰਮਜੀਤ ਨੇ ਪੰਜਾਬ ਵਿਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕੀਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਪਾਸੋਂ ਹਥਿਆਰ ਤੇ ਕਾਰਤੂਸ ਵੀ ਬਰਾਮਦ ਹੋਏ ਹਨ ਤੇ ਪੁਲਿਸ ਵਲੋਂ ਅਗਲੇ ਤੇ ਪਿਛਲੇ ਸੰਬੰਧਾਂ ਦੀ ਜਾਂਚ ਲਈ ਪੁੱਛਗਿੱਛ ਜਾਰੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ