ਲੁਧਿਆਣਾ (TLT) ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਘੁਮਾਰ ਮੰਡੀ ਸਥਿਤ ਕੁੜੀਆਂ ਦੇ ਖਾਲਸਾ ਕਾਲਜ ਦੇ ਆਡੀਟੋਰੀਅਮ ਵਿੱਚ ਪੋਸਟ ਵੈਲਟ ਪੇਪਰਾਂ ਦੀ ਗਿਣਤੀ ਨਾਲ ਵਿੱਚ ਸ਼ੁਰੂ ਹੋ ਗਿਆ ਹੈ। 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ 14 ਗੇੜ ਵਿੱਚ ਮੁਕੰਮਲ ਹੋਵੇਗਾ।
ਤੀਜਾ ਰਾਊਂਡ
ਆਪ ਦੇ ਸੰਜੀਵ ਅਰੋੜਾ ਦੀ ਲੀਡ ਹੋਈ 3060, ਭਾਜਪਾ ਦੇ ਜੀਵਨ ਗੁਪਤਾ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ ਪਿੱਛੇ ਛੱਡ ਆਏ ਦੂਜੇ ਨੰਬਰ ‘ਤੇ। ਤੀਜੇ ਰਾਊਂਡ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 8277 ਅਤੇ ਭਾਜਪਾ ਦੇ ਜੀਵਨ ਗੁਪਤਾ ਨੂੰ 5217 ਵੋਟਾਂ ਮਿਲੀਆਂ ਜਦ ਕਿ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਤੀਸਰੇ ਰਾਊਂਡ ਵਿੱਚ 5094 ਵੋਟਾਂ ਨਾਲ ਤੀਜੇ ਨੰਬਰ ‘ਤੇ ਚਲੇ ਗਏ ਹਨ। ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ 2575 ਵੋਟਾਂ ਮਿਲੀਆਂ ਹਨ। ਜੇਕਰ ਇਹਨਾਂ ਤੋਂ ਇਲਾਵਾ ਬਾਕੀ ਦਸ ਉਮੀਦਵਾਰਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਨਾਲੋਂ ਵੱਧ ਹੁਣ ਤੱਕ 200 ਵੋਟਾਂ ਨੋਟਾਂ ਨੂੰ ਮਿਲ ਚੁੱਕੀਆਂ ਹਨ।


More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ