ਮੁੰਬਈ/TLT NEWS- ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਮੰਗਲਵਾਰ ਸਵੇਰੇ 1 ਵਜੇ ਘਰ ਵਿਚ ਬੇਹੋਸ਼ ਹੋਣ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਦੇ ਦੋਸਤ ਅਤੇ ਕਾਨੂੰਨੀ ਸਲਾਹਕਾਰ ਲਲਿਤ ਬਿੰਦਲ ਨੇ ਦਿੱਤੀ। ਲਲਿਤ ਬਿੰਦਲ ਨੇ ਦੱਸਿਆ ਕਿ ਗੋਵਿੰਦਾ ਨੂੰ ਅੱਧੀ ਰਾਤ ਦੇ ਕਰੀਬ ਘਰ ਵਿਚ ਚੱਕਰ ਆਉਣੇ ਸ਼ੁਰੂ ਹੋ ਗਏ ਅਤੇ ਉਹ ਬੇਹੋਸ਼ ਹੋ ਗਏ। ਫਿਰ ਉਨ੍ਹਾਂ ਨੂੰ ਜੁਹੂ ਦੇ ਕ੍ਰਿਟੀਕਲ ਕੇਅਰ ਹਸਪਤਾਲ ਲਿਜਾਇਆ ਗਿਆ। ਡਾਕਟਰ ਇਸ ਸਮੇਂ ਗੋਵਿੰਦਾ ਦੀ ਹਾਲਤ ਦਾ ਮੁਲਾਂਕਣ ਕਰ ਰਹੇ ਹਨ।
ਬਿੰਦਲ ਨੇ ਅੱਗੇ ਦੱਸਿਆ ਕਿ ਗੋਵਿੰਦਾ ਦੇ ਸਾਰੇ ਟੈਸਟ ਕੀਤੇ ਗਏ ਹਨ। ਅਸੀਂ ਹੁਣ ਰਿਪੋਰਟਾਂ ਅਤੇ ਨਿਊਰੋਲੋਜਿਸਟ ਦੀ ਸਲਾਹ ਦੀ ਉਡੀਕ ਕਰ ਰਹੇ ਹਾਂ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ।
ਬਿੰਦਲ ਨੇ ਇੰਸਟਾਗ੍ਰਾਮ ‘ਤੇ ਇਹ ਵੀ ਪੋਸਟ ਕੀਤਾ ਤੇ ਲਿਖਿਆ ਕਿ ਮੇਰੇ ਪਿਆਰੇ ਅਤੇ ਸਤਿਕਾਰਯੋਗ ਦੋਸਤ ਗੋਵਿੰਦਾ ਜੀ ਨੂੰ ਬੇਹੋਸ਼ੀ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮੈਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।

More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ