ਜਲੰਧਰ(ਰਮੇਸ਼ ਗਾਬਾ) ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਲਗਾਤਾਰ ਕਾਰਵਾਈ ਜਾਰੀ ਹੈ। ਬੀਤੇ ਦੋ ਦਿਨਾਂ ਦੌਰਾਨ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਕੀਤੀਆਂ ਕਾਰਵਾਈਆਂ ਦੌਰਾਨ 92.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ, 12 ਵਿਅਕਤੀਆਂ ਕਾਬੂ।
ਵੇਰਵਾ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦੋ ਦਿਨਾਂ ਦੌਰਾਨ ਕੁੱਲ 9 ਮੁੱਕਦਮੇ NDPS ਐਕਟ ਤਹਿਤ ਦਰਜ਼ ਕਰਕੇ 12 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਟੀਮ ਨੇ ਦੋ ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਦਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਤੋਂ ਇਲਾਵਾ, ਹੋਰ ਥਾਣਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚੋਂ 27.4 ਗ੍ਰਾਮ ਹੈਰੋਇਨ ਅਤੇ 124 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਪੁਲਿਸ ਵੱਲੋਂ ਇਨ੍ਹਾਂ ਗਤੀਵਿਧੀਆਂ ਦੇ ਪਿੱਛੇ ਚੱਲ ਰਹੇ ਸਪਲਾਈ ਨੈੱਟਵਰਕ ਦੀ ਪਛਾਣ ਕਰਨ ਅਤੇ ਇਸ ਨੂੰ ਖਤਮ ਕਰਨ ਲਈ ਸਰਗਰਮੀ ਨਾਲ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ