ਗੁਰਾਇਆ :TLT NEWS /ਅੱਜ ਕੱਲ ਮਾਪੇ ਆਪਣੀ ਸੁੱਖ ਅਤੇ ਸ਼ਾਂਤੀ ਲਈ ਛੋਟੇ ਬੱਚਿਆਂ ਨੂੰ ਮੋਬਾਈਲ ਫੋਨ ਵਰਤਣ ਲਈ ਦੇ ਦਿੰਦੇ ਹਨ ਪਰ ਕਈ ਵਾਰ ਇਹ ਸੁਵਿਧਾ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਇਸੇ ਤਰ੍ਹਾਂ ਦੀ ਇਕ ਦਰਦਨਾਕ ਘਟਨਾ ਪਿੰਡ ਸੰਗ ਢੇਸੀਆਂ ‘ਚ ਵਾਪਰੀ ਹੈ। ਜਿੱਥੇ ਪਰਿਵਾਰਕ ਮੈਂਬਰ ਛੋਟੂ ਯਾਦਵ ਨੇ ਦੱਸਿਆ ਕਿ ਉਨ੍ਹਾਂ ਦਾ 10 ਸਾਲਾ ਬੇਟਾ ਬਾਥਰੂਮ ਵਿੱਚ ਫੋਨ ਚਲਾ ਰਿਹਾ ਸੀ, ਇਸ ਦੌਰਾਨ ਅਚਾਨਕ ਮੋਬਾਈਲ ਹੱਥ ਵਿੱਚ ਹੀ ਬਲਾਸਟ ਹੋ ਗਿਆ।ਬਲਾਸਟ ਹੋਣ ਨਾਲ ਬੱਚੇ ਦਾ ਹੱਥ ਸੜ ਗਿਆ ਅਤੇ ਉਹ ਤੁਰੰਤ ਚੀਕਾਂ ਮਾਰਦਾ ਹੋਇਆ ਬਾਹਰ ਨਿਕਲਿਆ। ਜਦੋਂ ਮਾਤਾ ਬਾਥਰੂਮ ਵਿੱਚ ਦਾਖ਼ਲ ਹੋਈ ਤਾਂ ਉੱਥੇ ਫੋਨ ਪੂਰੀ ਤਰ੍ਹਾਂ ਸੜ ਕੇ ਖਾਕ ਹੋ ਚੁੱਕਿਆ ਸੀ। ਬੱਚੇ ਦੇ ਪਿਤਾ ਨੇ ਕਿਹਾ ਕਿ ”ਇਹ ਹਾਦਸਾ ਕਿਸੇ ਨਾਲ ਵੀ ਵਾਪਰ ਸਕਦਾ ਹੈ, ਇਸ ਲਈ ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਮੋਬਾਈਲ ਦੇਣ ਦੀ ਬਜਾਏ ਖੇਡਾਂ ਅਤੇ ਬਾਹਰੀ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ