ਮਧੂਬਨ ਕਾਲੋਨੀ ਦੇ ਬਾਹਰ ਗੰਦਗੀ ਦਾ ਅੰਬਾਰ, ਬਦਬੂ ਨਾਲ ਵਸਨੀਕਾਂ ਦਾ ਜੀਣਾ ਹੋਇਆ ਮੁਹਾਲ
ਜਲੰਧਰ , 24 ਨਵੰਬਰ (ਰਮੇਸ਼ ਗਾਬਾ) ਮਹਾਨਗਰ ਦੇ ਵਾਰਡ-61 ਸਥਿਤ ਮਧੂਬਨ ਕਾਲੋਨੀ ਦੇ ਬਾਹਰ ਲੱਗੇ ਕੂੜੇ ਦੇ ਢੇਰ ਨੇ ਸਥਾਨਕ ਲੋਕਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਸਫ਼ਾਈ ਵਿਵਸਥਾ ਦੇ ਮਾੜੇ ਹਾਲ ਕਾਰਨ ਇੱਥੇ ਗੰਦਗੀ ਦਾ ਅੰਬਾਰ ਲੱਗ ਰਿਹਾ ਹੈ, ਜਿਸ ਕਾਰਨ ਉੱਠਣ ਵਾਲੀ ਦੁਰਗੰਧ ਨਾਲ ਆਸ-ਪਾਸ ਦੇ ਵਸਨੀਕ ਬੇਹੱਦ ਪ੍ਰੇਸ਼ਾਨ ਹਨ।
ਸਥਾਨਕ ਨਿਵਾਸੀ ਬਲਬੀਰ ਕੌਰ ਨੇ ਦੱਸਿਆ ਕਿ ਇਸ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਕੋਲ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਇਸ ਦੇ ਬਾਵਜੂਦ ਨਿਗਮ ਅਧਿਕਾਰੀਆਂ ਨੇ ਕੋਈ ਧਿਆਨ ਨਹੀਂ ਦਿੱਤਾ ਅਤੇ ਕੂੜੇ ਦੀ ਲਿਫ਼ਟਿੰਗ ਹੁਣ ਤੱਕ ਨਹੀਂ ਹੋ ਸਕੀ ਹੈ।
ਜਿਉਂ-ਜਿਉਂ ਕੂੜੇ ਦਾ ਢੇਰ ਵਧ ਰਿਹਾ ਹੈ, ਉਵੇਂ-ਉਵੇਂ ਬਦਬੂ ਦੀ ਸਮੱਸਿਆ ਵੀ ਗੰਭੀਰ ਹੁੰਦੀ ਜਾ ਰਹੀ ਹੈ। ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਨਗਰ ਨਿਗਮ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕੂੜੇ ਦੀ ਤੁਰੰਤ ਲਿਫ਼ਟਿੰਗ ਕਰਵਾਈ ਜਾਵੇ ਤਾਂ ਜੋ ਇਸ ਗੰਦਗੀ ਤੋਂ ਨਿਜਾਤ ਮਿਲ ਸਕੇ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ