ਜਲੰਧਰ:TLT NEWS/ ਸ਼੍ਰੋਮਣੀ ਅਕਾਲੀ ਦਲ (ਜਲੰਧਰ ਸ਼ਹਿਰੀ) ਦੇ ਮੈਂਬਰਾਂ ਨੇ ਸ਼ਹਿਰ ਦੇ ਇਤਿਹਾਸਕ ਸ਼੍ਰੀ ਦੇਵੀ ਤਲਾਬ ਮੰਦਿਰ ਵਿੱਚ ਚੱਲ ਰਹੀ ਕਾਰ ਸੇਵਾ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਇਆ।
ਜ਼ਿਲ੍ਹਾ ਸ਼ਹਿਰੀ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਅਤੇ ਯੂਥ ਪ੍ਰਧਾਨ ਅੰਮ੍ਰਿਤ ਬੀਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਨੇ ਮੰਦਿਰ ਦੀ ਸੇਵਾ ਕਰਕੇ ਆਪਣੀ ਸ਼ਰਧਾ ਪ੍ਰਗਟਾਈ।
ਇਸ ਮੌਕੇ ‘ਤੇ ਇਕਬਾਲ ਢੀਂਡਸਾ ਅਤੇ ਅੰਮ੍ਰਿਤਬੀਰ ਸਿੰਘ ਤੋਂ ਇਲਾਵਾ ਅਮਰਜੀਤ ਸਿੰਘ ਬਰਮੀ, ਮਨਿੰਦਰਪਾਲ ਸਿੰਘ ਗੁੰਬਰ, ਕਰਤਾਰ ਸਿੰਘ ਬਿੱਲਾ, ਪਰਮਪ੍ਰੀਤ ਸਿੰਘ ਵਿੱਟੀ, ਪ੍ਰਦੀਪ ਸਿੰਘ ਵਿੱਕੀ, ਅਮਰਜੀਤ ਸਿੰਘ ਮੰਗਾਂ ਅਤੇ ਪਰਵਿੰਦਰ ਸਿੰਘ ਰਾਜਾ ਸਮੇਤ ਕਈ ਹੋਰ ਆਗੂ ਅਤੇ ਵਰਕਰ ਮੌਜੂਦ ਸਨ। ਇਨ੍ਹਾਂ ਸਾਰੇ ਮੈਂਬਰਾਂ ਨੇ ਮਿਲ ਕੇ ਕਾਰ ਸੇਵਾ ਨੂੰ ਨੇਪਰੇ ਚਾੜ੍ਹਨ ਵਿੱਚ ਆਪਣਾ ਅਹਿਮ ਯੋਗਦਾਨ ਦਿੱਤਾ।

More Stories
ਜਲੰਧਰ ’ਚ ਬਿਨਾਂ HSRP ਨੰਬਰ ਪਲੇਟ ਵਾਲੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਪੁਲਿਸ ਨੇ ਕੱਸਿਆ ਸ਼ਿਕੰਜਾ
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ