ਜਲੰਧਰ, 23 ਜੂਨ (ਰਮੇਸ਼ ਗਾਬਾ) ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ. ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥਣ ਪ੍ਰਿਆ ਨੇ 10 ਵਿਚੋਂ 9.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਵਿਦਿਆਰਥੀ ਵਿਵੇਕ ਨੇ 9.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਪ੍ਰੋ. ਸੰਦੀਪ ਬਸੀ, ਪ੍ਰੋ. ਰਤਨਾਕਰ ਮਾਨ, ਡਾ. ਦਲਜੀਤ ਕੌਰ, ਪ੍ਰੋ. ਰੀਤਿਕਾ, ਪ੍ਰੋ. ਕਾਰਤੀਕਾ ਅਤੇ ਪ੍ਰੋ. ਐਨੀ ਗੋਇਲ ਵੀ ਹਾਜ਼ਰ ਸਨ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ