ਕਿਹਾ ਲੋਕਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਰਾਜ ਸਰਕਾਰ ਦੀ ਪਹਿਲੀ ਤਰਜੀਹ
ਸ਼ਹਿਰ ’ਚ ਕਾਨੂੰਨ ਤੇ ਵਿਵਸਥਾ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਜਲੰਧਰ,:(ਰਮੇਸ਼ ਗਾਬਾ) ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਜਨਤਾ ਨੂੰ ਸਾਫ-ਸੁਥਰਾ ਪ੍ਰਸ਼ਾਸਨ ਤੇ ਸ਼ਾਂਤਮਈ ਮਾਹੌਲ ਦੇਣ ਲਈ ਵਚਨਬੱਧ ਹੈ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਡੀਆ ਦੇ ਰੂ-ਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਨਤਾ ਦੀ ਸਹੂਲਤ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਭੈਅ ਮੁਕਤ ਮਾਹੌਲ ਦਿੱਤਾ ਜਾ ਸਕੇ, ਇਸ ਦੇ ਲਈ ਰਾਜ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਰਮਣੀਕ ਸਿੰਘ ਰੰਧਾਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ, ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਸ਼੍ਰੀ ਭਗਤ ਨੇ ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਵਿੱਚ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਵੀ ਕੀਤੀ ਅਤੇ ਆ ਰਹੇ ਕ੍ਰਿਸਮਿਸ ਦੇ ਤਿਉਹਾਰ ਦੀਆਂ ਪੰਜਾਬ ਵਾਸੀਆਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਮੇਅਰ ਵਿਨੀਤ ਧੀਰ ਸਮੇਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਐਸ.ਐਸ.ਪੀ. ਜਲੰਧਰ (ਦਿਹਾਤੀ) ਨਾਲ ਮੀਟਿੰਗ ਦੌਰਾਨ ਸ਼ਹਿਰ ਵਿੱਚ ਕਾਨੂੰਨ ਤੇ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਉਪਰਾਲਿਆਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਕੈਬਨਿਟ ਮੰਤਰੀ ਨੇ ਇਸ ਮੌਕੇ ਸ਼ਹਿਰ ਵਿੱਚ ਸੜਕਾਂ, ਸੀਵਰੇਜ ਸਮੇਤ ਚੱਲ ਰਹੇ ਹੋਰ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।
ਮੀਟਿੰਗ ਵਿੱਚ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ ਅਤੇ ਦਿਨੇਸ਼ ਢੱਲ ਆਦਿ ਵੀ ਮੌਜੂਦ ਸਨ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ