ਜਲੰਧਰ, (ਰਮੇਸ਼ ਗਾਬਾ): ਜਲੰਧਰ ਦੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਅੱਜ ਵਿਸ਼ੇਸ਼ ਤੌਰ ‘ਤੇ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਨਤਮਸਤਕ ਹੋਏ। ਕਲੱਬ ਪਹੁੰਚਣ ‘ਤੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਗਵਰਨਿੰਗ ਕੌਂਸਲ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਪੁਲਿਸ ਅਤੇ ਪ੍ਰੈੱਸ ਦੇ ਸਹਿਯੋਗ ‘ਤੇ ਦਿੱਤਾ ਜ਼ੋਰ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਸਮਾਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਅਤੇ ਮੀਡੀਆ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ਿੰਮੇਵਾਰ ਪੱਤਰਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਨਤਕ ਹਿੱਤਾਂ ਲਈ ਸਹੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਮੀਡੀਆ ਦਾ ਅਹਿਮ ਫਰਜ਼ ਹੈ, ਜੋ ਸਮਾਜ ਵਿੱਚ ਭਰੋਸਾ ਪੈਦਾ ਕਰਦਾ ਹੈ।
ਕਲੱਬ ਵੱਲੋਂ ਸਕਾਰਾਤਮਕ ਸਹਿਯੋਗ ਦਾ ਭਰੋਸਾ
ਪ੍ਰੈੱਸ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਪੁਲਿਸ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਪ੍ਰੈੱਸ ਕਲੱਬ ਪ੍ਰਸ਼ਾਸਨ ਦੇ ਨਾਲ ਮਿਲ ਕੇ ਸ਼ਹਿਰ ਦੀ ਬਿਹਤਰੀ ਲਈ ਹਮੇਸ਼ਾ ਸਕਾਰਾਤਮਕ ਭੂਮਿਕਾ ਨਿਭਾਉਂਦਾ ਰਹੇਗਾ। ਇਸ ਦੌਰਾਨ ਕੌਂਸਲ ਮੈਂਬਰਾਂ ਨੇ ਪੁਲਿਸ ਅਤੇ ਮੀਡੀਆ ਦੇ ਸਬੰਧਾਂ ਨੂੰ ਹੋਰ ਸੁਖਾਵੇਂ ਬਣਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ। ਸਮਾਗਮ ਦੇ ਅੰਤ ਵਿੱਚ ਗਵਰਨਿੰਗ ਕੌਂਸਲ ਵੱਲੋਂ ਪੁਲਿਸ ਕਮਿਸ਼ਨਰ ਨੂੰ ਇੱਕ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ, ਜਨਰਲ ਸਕੱਤਰ ਪੁਨੀਤ ਸਹਿਗਲ, ਮੀਤ ਪ੍ਰਧਾਨ ਪਰਮਜੀਤ ਸਿੰਘ ਰੰਗਪੁਰੀ ਤੇ ਮਨਦੀਪ ਸ਼ਰਮਾ, ਸਕੱਤਰ ਰਾਜੇਸ਼ ਯੋਗੀ, ਸੰਯੁਕਤ ਸਕੱਤਰ ਸੁਕਰਾਂਤ ਸਫਰੀ, ਖਜ਼ਾਨਚੀ ਸ਼ਿਵ ਸ਼ਰਮਾ, ਮਦਨ ਭਾਰਦਵਾਜ ਅਤੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਸਮੇਤ ਹੋਰ ਮੈਂਬਰ ਮੌਜੂਦ ਸਨ।

More Stories
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਜਲੰਧਰ: ਪੰਜਾਬੀ ਅਦਾਕਾਰਾ ਤਾਨੀਆ ਨੇ ‘ਦਿੱਲੀ ਪੈਂਟਸ’ ਸਟੋਰ ਦਾ ਕੀਤਾ ਵਿਸ਼ੇਸ਼ ਦੌਰਾ
ਪ੍ਰਧਾਨ ਮੰਤਰੀ ਮੋਦੀ ਨੇ ਤਮਗਾ ਜੇਤੂ ਖਿਡਾਰੀਆਂ ਅਤੇ ਭਾਰਤੀ ਦਲ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ