ਰਾਮਬਾਗ ਪ੍ਰਬੰਧਕ ਕਮੇਟੀ ਵਿਖੇ ਨੀਂਹ ਪੱਥਰ ਰੱਖਿਆ, ਐੱਮਪੀ ਲੈਡ ਫੰਡ ਨਾਲ ਸੰਵਰਨਗੀਆਂ ਸਮਾਜਿਕ ਸੰਸਥਾਵਾਂ ਦੀਆਂ ਇਮਾਰਤਾਂ
ਜਲੰਧਰ ਕੈਂਟ ਦੇ ਰਾਮਬਾਗ ਲਈ 1 ਕਰੋੜ ਅਤੇ ਮਾਡਲ ਟਾਊਨ ਸੋਸਾਇਟੀ ਲਈ 50 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ
ਜਲੰਧਰ (ਰਮੇਸ਼ ਗਾਬਾ) : ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਨੇ ਆਪਣੇ ਐੱਮਪੀ ਲੈਡ ਫੰਡ ਵਿੱਚੋਂ ਜਲੰਧਰ ਦੀਆਂ ਦੋ ਪ੍ਰਮੁੱਖ ਸਮਾਜਿਕ ਸੰਸਥਾਵਾਂ ਦੀਆਂ ਇਮਾਰਤਾਂ ਦੇ ਨਵੀਨੀਕਰਨ ਅਤੇ ਨਵੇਂ ਨਿਰਮਾਣ ਲਈ ਕੁੱਲ 1.50 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਤਹਿਤ ਜਲੰਧਰ ਕੈਂਟ ਦੇ ਰਹਿਮਾਨਪੁਰ, ਦੀਪ ਨਗਰ ਸਥਿਤ ਰਾਮਬਾਗ ਪ੍ਰਬੰਧਕ ਕਮੇਟੀ ਵਿਖੇ ਨੀਂਹ ਪੱਥਰ ਰੱਖਿਆ ਗਿਆ, ਜਦਕਿ ਮਾਡਲ ਟਾਊਨ ਸੋਸਾਇਟੀ ਦੀ ਇਮਾਰਤ ਦੇ ਨਵੀਨੀਕਰਨ ਅਤੇ ਨਵੇਂ ਨਿਰਮਾਣ ਸਬੰਧੀ ਕੰਮ ਵੀ ਸ਼ੁਰੂ ਕੀਤੇ ਗਏ।
ਇਹ ਪ੍ਰੋਗਰਾਮ ਭਾਜਪਾ ਦੇ ਸੇਵਾ ਸੰਕਲਪ ਅਭਿਆਨ ਤਹਿਤ ਕਰਵਾਏ ਗਏ। ਇਸ ਦਾ ਉਦੇਸ਼ ਜਨ-ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ @2047’ ਦੇ ਟੀਚੇ ਨਾਲ ਲੋਕਾਂ ਨੂੰ ਜੋੜਨਾ ਹੈ। ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਜਲੰਧਰ ਕੈਂਟ ਅਤੇ ਮਾਡਲ ਟਾਊਨ ਦੇ ਵਸਨੀਕਾਂ ਨੂੰ ਸਮਾਜਿਕ ਗਤੀਵਿਧੀਆਂ ਲਈ ਬਿਹਤਰ ਅਤੇ ਆਧੁਨਿਕ ਸਹੂਲਤਾਂ ਮਿਲਣਗੀਆਂ।
ਰਾਮਬਾਗ ਪ੍ਰਬੰਧਕ ਕਮੇਟੀ ਲਈ 1 ਕਰੋੜ ਰੁਪਏ ਦਾ ਪ੍ਰੋਜੈਕਟ
ਜਲੰਧਰ ਕੈਂਟ ਦੇ ਰਹਿਮਾਨਪੁਰ, ਦੀਪ ਨਗਰ ਸਥਿਤ ਰਾਮਬਾਗ ਪ੍ਰਬੰਧਕ ਕਮੇਟੀ (ਰਜਿ.) ਵਿਖੇ ਇਕ ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਨਵੇਂ ਨਿਰਮਾਣ ਕਾਰਜ ਲਈ ਨੀਂਹ ਪੱਥਰ ਵੀ ਰੱਖਿਆ ਗਿਆ। ਪ੍ਰੋਜੈਕਟ ਦੇ ਪੂਰਾ ਹੋਣ ਨਾਲ ਕਮੇਟੀ ਦੇ ਮੈਂਬਰਾਂ ਅਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਵਧੀਆ ਸਹੂਲਤਾਂ ਮਿਲਣ ਦੀ ਉਮੀਦ ਹੈ।
ਮਾਡਲ ਟਾਊਨ ਸੋਸਾਇਟੀ ਲਈ 50 ਲੱਖ ਰੁਪਏ ਖਰਚੇ ਜਾਣਗੇ
ਇਸੇ ਤਰ੍ਹਾਂ ਜਲੰਧਰ ਦੇ ਸ਼ਿਵਪੁਰੀ, ਮਾਡਲ ਟਾਊਨ ਸਥਿਤ ਮਾਡਲ ਟਾਊਨ ਸੋਸਾਇਟੀ (ਰਜਿ.) ਦੀ ਇਮਾਰਤ ਦੇ ਨਵੀਨੀਕਰਨ ਅਤੇ ਨਵੇਂ ਨਿਰਮਾਣ ਲਈ 50 ਲੱਖ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ। ਇਸ ਨਾਲ ਸੋਸਾਇਟੀ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਸਮਾਜਿਕ ਸਮਾਗਮਾਂ ਅਤੇ ਹੋਰ ਗਤੀਵਿਧੀਆਂ ਲਈ ਬਿਹਤਰ ਥਾਂ ਉਪਲਬਧ ਹੋਵੇਗੀ।
ਦੋਵਾਂ ਸੰਸਥਾਵਾਂ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਕਿਹਾ ਕਿ ਨਵੀਆਂ ਸਹੂਲਤਾਂ ਨਾਲ ਸਮਾਜਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਦਿੱਤੇ ਸਹਿਯੋਗ ਵਾਸਤੇ ਸੰਸਦ ਮੈਂਬਰ ਦਾ ਧੰਨਵਾਦ ਕੀਤਾ।
ਕਈ ਭਾਜਪਾ ਆਗੂ ਅਤੇ ਪਤਵੰਤੇ ਰਹੇ ਮੌਜੂਦ
ਇਸ ਮੌਕੇ ਭਾਜਪਾ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਭਾਜਪਾ ਜਲੰਧਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਬਰਾੜ, ਸਾਬਕਾ ਵਿਧਾਇਕ ਸਰਬਜੀਤ ਮੱਕੜ, ਭਾਜਪਾ ਦੇ ਸੂਬਾ ਸਕੱਤਰ ਅਮਰਜੀਤ ਅਮਰੀ, ਭਾਜਪਾ ਆਗੂ ਅਮਿਤ ਤਨੇਜਾ, ਕੌਂਸਲਰ ਕੰਵਰ ਸਰਤਾਜ, ਕੌਂਸਲਰ ਅਰੁਣਾ ਅਰੋੜਾ, ਕੌਂਸਲਰ ਬਲਰਾਜ ਠਾਕੁਰ, ਰਮੇਸ਼ ਮਿੱਤਲ, ਨਰੇਸ਼ ਮਿੱਤਲ, ਕੈਂਟ ਬੋਰਡ ਦੇ ਸਿਵਲ ਮੈਂਬਰ ਪੁਨੀਤ ਸ਼ੁਕਲਾ, ਕੈਂਟ ਭਾਜਪਾ ਮੰਡਲ ਪ੍ਰਧਾਨ ਰਵੀ ਖੁਰਾਣਾ, ਮਨੀਸ਼ਾ ਜੈਨ, ਨਰੇਸ਼ ਵਾਲੀਆ, ਦੀਪਾਲੀ ਬਾਗੜੀਆ, ਬਲਰਾਜ ਬਧਨ ਅਤੇ ਜਸ ਜੌਹਲ ਸਮੇਤ ਕਈ ਆਗੂ ਤੇ ਪਤਵੰਤੇ ਹਾਜ਼ਰ ਸਨ।
ਡਾ. ਅਸ਼ੋਕ ਕੁਮਾਰ ਮਿੱਤਲ ਵੱਲੋਂ ਐੱਮਪੀ ਲੈਡ ਫੰਡ ਰਾਹੀਂ ਸ਼ੁਰੂ ਕੀਤੇ ਗਏ ਇਹ ਪ੍ਰੋਜੈਕਟ ਸ਼ਹਿਰ ਦੇ ਸਮਾਜਿਕ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਹੋਰ ਕਦਮ ਹਨ। ਹੁਣ ਦੋਵਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ’ਤੇ ਧਿਆਨ ਦਿੱਤਾ ਜਾਵੇਗਾ, ਤਾਂ ਜੋ ਇਲਾਕਾ ਨਿਵਾਸੀ ਜਲਦੀ ਇਨ੍ਹਾਂ ਦਾ ਲਾਭ ਲੈ ਸਕਣ

TLT NEWS/ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ 18 ਅਕਤੂਬਰ ਨੂੰ ਜਲੰਧਰ ਤੇ ਆਸ-ਪਾਸ ਦੇ ਇਲਾਕਿਆਂ ਦੇ ਦੌਰੇ ਤੇ ਰਹਿਣਗੇ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ। ਇਸ ਦੇ ਨਾਲ ਹੀ ਉਹ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਤੇ ਵੀ ਚਰਚਾ ਕਰਨਗੇ।
ਜਲੰਧਰ :(ਰਮੇਸ਼ ਗਾਬਾ) ਜਲੰਧਰ ਸ਼ਹਿਰ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਵੱਲੋਂ ਐਮ.ਪੀ. ਲੈਡ ਫੰਡ ਵਿੱਚੋਂ ₹1.50 ਕਰੋੜ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਜਾਵੇਗਾ। ਇਨ੍ਹਾਂ ਪ੍ਰੋਜੈਕਟਾਂ ਤਹਿਤ ਜਲੰਧਰ ਕੈਂਟ ਦੇ ਦੀਪ ਨਗਰ ਅਤੇ ਮਾਡਲ ਟਾਊਨ ਇਲਾਕੇ ਵਿੱਚ ਦੋ ਪ੍ਰਮੁੱਖ ਸਮਾਜਿਕ ਸੰਸਥਾਵਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਅਤੇ ਨਵੀਂ ਉਸਾਰੀ ਕੀਤੀ ਜਾਵੇਗੀ।
TLT NEWS/ ਭਾਰਤ ਅਤੇ ਕੈਨੇਡਾ ਵਿਚਾਲੇ ਸਹਿਯੋਗ ਦੀਆਂ ਸੰਭਾਵਨਾਵਾਂ ਨੂੰ ਹੋਰ ਵਧਾਉਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਜਾਣਗੇ। ਪੀਐਮ ਮੋਦੀ 11 ਅਤੇ 12 ਦਸੰਬਰ 2026 ਨੂੰ ਕੈਨੇਡਾ ਦੇ ਦੌਰੇ ‘ਤੇ ਰਹਿਣਗੇ। ਇਸ ਯਾਤਰਾ ਦੀ ਪੁਸ਼ਟੀ ਖ਼ੁਦ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੀਤੀ ਹੈ। ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਵੀ ਇਸ ਅਧਿਕਾਰਤ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਹੈ।
TLT NEWS/ ਪੰਜਾਬ ਸਮੇਤ ਦੇਸ਼ ਦੇ ਪੰਜ ਰਾਜਾਂ ਵਿੱਚ ਸਾਲ 2027 ਦੇ ਸ਼ੁਰੂਆਤੀ ਮਹੀਨਿਆਂ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ECI) ਨੇ ਜ਼ਮੀਨੀ ਪੱਧਰ ‘ਤੇ ਆਪਣੀਆਂ ਪ੍ਰਸ਼ਾਸਨਿਕ ਅਤੇ ਸੁਰੱਖਿਆ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਚੋਣ ਕਮਿਸ਼ਨ ਸਮੁੱਚੇ ਪ੍ਰਬੰਧਾਂ ਨੂੰ ਪੁਖ਼ਤਾ ਤੇ ਚਾਕ-ਚੌਬੰਦ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ।
ਕੈਲਗਰੀ, 16 ਅਕਤੂਬਰ (TLT NEWS)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਕੈਲਗਰੀ ਸ਼ਹਿਰ ਦੇ ਉੱਤਰੀ ਹਿੱਸੇ ਦੀ ਇਕ ਰੁਝੇਵੇਂ ਭਰੀ ਸੜਕ ਤੇ ਵਾਪਰੇ ਇਕ ਲੜੀਵਾਰ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੌਰਾਨ ਕੈਲਗਰੀ ਟਰਾਂਜ਼ਿਟ ਦੀਆਂ ਦੋ ਬੱਸਾਂ ਨੂੰ ਅੱਗ ਲੱਗ ਗਈ। ਪੁਲਿਸ ਸਟਾਫ਼ ਸਾਰਜੈਂਟ ਐਂਡੀ ਵੁੱਡਵਰਡ ਨੇ ਦੱਸਿਆ ਕਿ ਇਹ ਦੁਖਾਂਤ ਉਦੋਂ ਸ਼ੁਰੂ ਹੋਇਆ ਜਦੋਂ ਇਕ ਟਰਾਂਜ਼ਿਟ ਬੱਸ ਇਕ ਕਾਰ ਨਾਲ ਟਕਰਾ ਗਈ, ਜਿਸ ਕਾਰਨ ਉਹ ਕਾਰ ਅੱਗੇ ਹੋਰ ਵਾਹਨਾਂ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਟੱਕਰ ਤੋਂ ਬਾਅਦ ਬੱਸ ਚੌਰਾਹੇ ਵਿਚੋਂ ਹੁੰਦੀ ਹੋਈ ਅੱਗੇ ਵਧੀ ਅਤੇ ਬੱਸ ਸਟਾਪ ’ਤੇ ਖੜ੍ਹੀ ਇਕ ਹੋਰ ਟਰਾਂਜ਼ਿਟ ਬੱਸ ਨਾਲ ਜਾ ਟਕਰਾਈ। ਇਸ ਨਾਲ ਅੱਗ ਲੱਗ ਗਈ ਅਤੇ ਦੂਜੀ ਬੱਸ ਸੜਕ ਦੇ ਦੂਜੇ ਪਾਸੇ ਜਾ ਕੇ ਤਿੰਨ ਹੋਰ ਵਾਹਨਾਂ ਨਾਲ ਟਕਰਾ ਗਈ।
ਚੋਣਾਂ ਨੇੜੇ ਆਉਂਦਿਆਂ ਨਸ਼ਿਆਂ ਖ਼ਿਲਾਫ਼ ਮੀਟਿੰਗਾਂ ’ਤੇ ਉੱਠੇ ਸਵਾਲ, ਵਾਰਡ ਪੱਧਰ ’ਤੇ ਕਮੇਟੀਆਂ ਬਣਾਉਣ ਦੀ ਦਿੱਤੀ ਹਦਾਇਤ
17 ਅਕਤੂਬਰ ਨੂੰ ਭੋਗ ਉਪਰੰਤ ਸਜਣਗੇ ਧਾਰਮਿਕ ਦੀਵਾਨ, ਕਵੀਸ਼ਰ, ਕੀਰਤਨੀ ਅਤੇ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ
ਵਾਸ਼ਿੰਗਟਨ, 16 ਅਕਤੂਬਰ-TLT NEWS/ ਅਮਰੀਕਾ ਦੇ ਓਰੇਗਨ ਰਾਜ ਦੇ ਬੈਂਡ ਵਿਚ ਸਿਲਵਰ ਰੇਲ ਐਲੀਮੈਂਟਰੀ ਸਕੂਲ ਵਿਚ ਬੀਤੇ ਦਿਨ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਗੋਲੀਬਾਰੀ ਵਿਚ ਘੱਟੋ-ਘੱਟ ਤਿੰਨ ਬੱਚੇ ਅਤੇ ਇਕ ਬਾਲਗ ਮਾਰੇ ਗਏ। ਹਮਲਾਵਰ ਵੀ ਮੌਕੇ ’ਤੇ ਮਾਰਿਆ ਗਿਆ।
TLT NEWS/ 19 ਮਹੀਨੇ ਅਤੇ 11 ਦਿਨਾਂ ਬਾਅਦ, ਮੇਰਠ ਦੇ ਬਹੁਚਰਚਿਤ ਨੀਲੇ ਡਰੱਮ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਸੌਰਭ ਰਾਜਪੂਤ ਦੀ ਪਤਨੀ ਮੁਸਕਾਨ ਰਸਤੋਗੀ ਅਤੇ ਉਸਦੇ ਪ੍ਰੇਮੀ ਸਾਹਿਲ ਸ਼ੁਕਲਾ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਦੋਵਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਮਾਮਲੇ ਵਿੱਚ ਸਰਕਾਰੀ ਵਕੀਲ ਨੇ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ, ਜਦੋਂ ਕਿ ਦੂਜੀ ਧਿਰ (ਮੁਸਕਾਨ) ਨੇ ਉਸ ਦੀਆਂ 2 ਧੀਆਂ ਦਾ ਹਵਾਲਾ ਦਿੰਦੇ ਹੋਏ ਦਲੀਲ ਦਿੱਤੀ ਕਿ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ। ਪਰ ਅਦਾਲਤ ਨੇ ਦੋਵਾਂ ਨੂੰ ਮੌਤ ਦੀ ਸਜ਼ਾ ਸੁਣਾਈ।
ਟੋਰਾਂਟੋ (TLT NEWS): ਕੈਨੇਡਾ ਵਿੱਚ ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਬਹਿਸ ਇੱਕ ਵਾਰ ਫਿਰ ਤੇਜ਼ ਹੋਣ ਦੇ ਆਸਾਰ ਹਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸੰਕੇਤ ਦਿੱਤੇ ਹਨ ਕਿ ਸਰਕਾਰ ਹੁਣ ਇਸ ਗੱਲ ’ਤੇ ਵਿਚਾਰ ਕਰ ਰਹੀ ਹੈ ਕਿ ਦੇਸ਼ ਦੀ ਆਬਾਦੀ ਵਿੱਚ ਮੁੜ ਕਦੋਂ ਅਤੇ ਕਿਸ ਤਰ੍ਹਾਂ ਨਿਯੰਤਰਿਤ ਵਾਧਾ ਕੀਤਾ ਜਾ ਸਕਦਾ ਹੈ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਫੈਡਰਲ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਇਮੀਗ੍ਰੇਸ਼ਨ ਦੇ ਟੀਚਿਆਂ ਵਿੱਚ ਕਟੌਤੀ ਕਰਕੇ ਆਬਾਦੀ ਦੇ ਵਾਧੇ ਨੂੰ ਕਾਬੂ ਕਰਨ ਦੀ ਨੀਤੀ ਅਪਣਾਈ ਸੀ।
ਮਾਨਸਾ:TLT NEWS/ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਅੱਜ ਪੰਜਾਬ ਬੰਦ ਦੇ ਸੱਦੇ ਦੌਰਾਨ ਮਾਨਸਾ ਵਿੱਚ ਮੌਸਮ ਨੇ ਵੀ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਸ਼ਹਿਰ ਵਿੱਚ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਅਤੇ ਤਿੰਨਕੋਣੀ ਵਿਖੇ ਧਰਨੇ ਵਾਲੀ ਥਾਂ ’ਤੇ ਪਾਣੀ ਭਰ ਗਿਆ ਹੈ।
.jpg)
TLT NEWS/ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਆਰੇਂਜ ਤੇ ਯੈਲੋ ਜਾਰੀ ਕੀਤਾ ਗਿਆ ਹੈ। ਸੂਬੇ ਦੇ 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਮੁਤਾਬਕ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਤੇ ਸੰਗਰੂਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਚੰਡੀਗੜ੍ਹ :TLT NEWS/ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਉੱਚ ਪੱਧਰੀ ਮੀਟਿੰਗ ਹੋਈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ’ਤੇ ਅਧਾਰਤ ਮੰਤਰੀਆਂ ਦੇ ਸਮੂਹ ਨੇ ਕਿਸਾਨ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੰਤਰੀਆਂ ਦੇ ਇਸ ਵਫ਼ਦ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।
ਜਲੰਧਰ TLT NEWS/ : ਮੈਡ ਸੰਧੂ ਕਤਲ ਕਾਂਡ ਦੀ ਜਾਂਚ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਮੁੰਬਈ ਏਟੀਐੱਸ ਨਾਲ ਤਾਲਮੇਲ ਕਰਦਿਆਂ ਮਾਮਲੇ ਦੇ ਮੁੱਖ ਮੁਲਜ਼ਮ ਜੋਬਨਪ੍ਰੀਤ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਕੀਤੇ ਹਨ।
TLT NEWS/ ਜਲੰਧਰ ਸਥਿਤ ਇਤਿਹਾਸਕ ਕਾਂਗਰਸ ਭਵਨ ਅਤੇ ਇਸ ਦੇ ਬਾਹਰਵਾਰ ਬਣੀ ਮਾਰਕੀਟ ਦੀ ਉਸਾਰੀ ਨੂੰ ਢਾਹੁਣ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ। ਮਾਣਯੋਗ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਬਾਹਰ ਬਣੀਆਂ ਦੁਕਾਨਾਂ ਦੇ ਮਾਲਕਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਹੈ। ਅਦਾਲਤੀ ਫ਼ੈਸਲੇ ਤੋਂ ਬਾਅਦ ਹੁਣ ਨਗਰ ਨਿਗਮ ਜਲੰਧਰ ਨੂੰ ਇਸ ਗ਼ੈਰ-ਕਾਨੂੰਨੀ ਢਾਂਚੇ ਅਤੇ ਨਾਜਾਇਜ਼ ਉਸਾਰੀ ਨੂੰ ਡੇਗਣ ਦੇ ਸਪੱਸ਼ਟ ਆਦੇਸ਼ ਦੇ ਦਿੱਤੇ ਗਏ ਹਨ। ਦੱਸ ਦੇਈਏ ਕਿ ਇਹ ਮਾਮਲਾ ਬੀਤੇ ਲੰਮੇ ਸਮੇਂ ਤੋਂ ਅਦਾਲਤ ਵਿੱਚ ਵਿਚਾਰ ਅਧੀਨ ਚੱਲ ਰਿਹਾ ਸੀ।
TLT NEWS/ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ‘ਚ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਸੂਤਰਾਂ ਮੁਤਾਬਕ, ਪੁਲਿਸ ਨੇ ਝੋਟਾ ‘ਤੇ ਗੋਲੀਆਂ ਚਲਾਉਣ ਵਾਲੇ ਮੁੱਖ ਮੁਲਜ਼ਮ ਮੈਡੀਕਲ ਸਟੋਰ ਮਾਲਕ ਨੂੰ ਰਾਊਂਡ-ਅੱਪ ਕਰ ਲਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕੀਤੀ ਜਾ ਸਕਦੀ ਹੈ।